July 29, 2026, 8:36 am
----------- Advertisement -----------
HomeNewsBreaking Newsਉੱਤਰਾਖੰਡ: ਸੂਬੇ ਦੇ 12ਵੇਂ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਪੁਸ਼ਕਰ ਸਿੰਘ...

ਉੱਤਰਾਖੰਡ: ਸੂਬੇ ਦੇ 12ਵੇਂ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਪੁਸ਼ਕਰ ਸਿੰਘ ਧਾਮੀ

Published on

----------- Advertisement -----------

ਉੱਤਰਾਖੰਡ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰ ਪੁਸ਼ਕਰ ਸਿੰਘ ਧਾਮੀ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਦੁਪਹਿਰ ਦੇਹਰਾਦੂਨ ਦੇ ਪਰੇਡ ਗਰਾਊਂਡ ‘ਚ ਹੋਵੇਗਾ। ਇਸ ਨਾਲ ਉਹ ਸੂਬੇ ਦੇ 12ਵੇਂ ਮੁੱਖ ਮੰਤਰੀ ਵੀ ਬਣ ਜਾਣਗੇ। ਉਨ੍ਹਾਂ ਨਾਲ ਕਈ ਕੈਬਨਿਟ ਮੰਤਰੀ ਵੀ ਸਹੁੰ ਚੁੱਕਣਗੇ। ਸਮਾਗਮ ਵਿੱਚ ਪੀਐਮ ਮੋਦੀ ਸਮੇਤ ਕਈ ਕੇਂਦਰੀ ਹਸਤੀਆਂ ਮੌਜੂਦ ਰਹਿਣਗੀਆਂ। ਮੰਨਿਆ ਜਾ ਰਿਹਾ ਹੈ ਕਿ ਯੋਗੀ ਆਦਿੱਤਿਆਨਾਥ ਸਮੇਤ 11 ਰਾਜਾਂ ਦੇ ਮੁੱਖ ਮੰਤਰੀ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ।
ਸੂਤਰਾਂ ਅਨੁਸਾਰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਸਾਰੇ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਹੁੰ ਚੁੱਕ ਸਮਾਗਮ ਲਈ ਸਾਰੇ ਕੇਂਦਰੀ ਮੰਤਰੀਆਂ ਨੂੰ ਵੀ ਬੁਲਾਇਆ ਗਿਆ ਹੈ। ਇਸੇ ਸਮਾਗਮ ਵਿੱਚ ਧਾਮੀ ਦੇ ਮੰਤਰੀਆਂ ਨੂੰ ਵੀ ਸਹੁੰ ਚੁਕਾਈ ਜਾ ਸਕਦੀ ਹੈ।
ਦੱਸ ਦਈਏ ਕਿ ਧਾਮੀ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੇ ਨਜ਼ਦੀਕੀ ਹਨ। ਇਸ ਤੋਂ ਇਲਾਵਾ ਧਾਮੀ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਵੀ ਕਰੀਬੀ ਮੰਨਿਆ ਜਾਂਦਾ ਹੈ। ਜਦੋਂ ਉੱਤਰਾਖੰਡ ਨੂੰ ਇੱਕ ਵੱਖਰੇ ਰਾਜ ਵਜੋਂ ਬਣਾਇਆ ਗਿਆ ਸੀ, ਧਾਮੀ ਭਾਰਤੀ ਜਨਤਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਵੀ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...