June 28, 2026, 10:49 am
----------- Advertisement -----------
HomeNewsBreaking Newsਲਾਲੂ ਪ੍ਰਸਾਦ ਨੂੰ ਦਿੱਲੀ ਏਮਜ਼ ਨੇ ਦਾਖਲ ਕਰਨ ਤੋਂ ਕੀਤਾ ਇਨਕਾਰ

ਲਾਲੂ ਪ੍ਰਸਾਦ ਨੂੰ ਦਿੱਲੀ ਏਮਜ਼ ਨੇ ਦਾਖਲ ਕਰਨ ਤੋਂ ਕੀਤਾ ਇਨਕਾਰ

Published on

----------- Advertisement -----------

ਦਿੱਲੀ ਏਮਜ਼ ਹਸਪਤਾਲ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ RJD ਮੁੱਖੀ ਲਾਲੂ ਯਾਦਵ ਨੂੰ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਡਨੀ ਦੀ ਸਮੱਸਿਆ ਕਾਰਨ ਉਨ੍ਹਾਂ ਨੂੰ ਮੰਗਲਵਾਰ ਰਾਤ ਨੂੰ ਦਿੱਲੀ ਲਿਆਂਦਾ ਗਿਆ ਸੀ। ਯਾਦਵ ਨੂੰ ਹੁਣ ਦੁਬਾਰਾ ਰਾਂਚੀ ਦੇ ‘ਰਿਮਸ’ ਹਸਪਤਾਲ ਲਿਜਾਇਆ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਏਮਜ਼ ਦੇ ਡਾਕਟਰਾਂ ਨੂੰ ਲਾਲੂ ਯਾਦਵ ਦੇ ਸਰੀਰ ਵਿੱਚ ਉਹ ਸਮੱਸਿਆ ਨਹੀਂ ਮਿਲੀ ਜਿਸ ਕਾਰਨ ਉਹਨਾਂ ਨੂੰ ਦਿੱਲੀ ਲਿਆਂਦਾ ਗਿਆ ਸੀ।
ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ (73) ਨੂੰ ਮੰਗਲਵਾਰ ਰਾਤ 9 ਵਜੇ ਰਾਂਚੀ ਤੋਂ ਦਿੱਲੀ ਏਮਜ਼ ਲਿਆਂਦਾ ਗਿਆ ਸੀ। ਦੱਸ ਦਈਏ ਕਿ RIMS ‘ਚ ਤਬੀਅਤ ਵਿਗੜਨ ਤੋਂ ਬਾਅਦ ਨੂੰ ਉਨ੍ਹਾਂ ਨੂੰ ਏਮਜ਼ ‘ਚ ਸ਼ਿਫਟ ਕੀਤਾ ਗਿਆ ਸੀ। ਏਮਜ਼ ‘ਚ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿੱਚ ਰਾਤ ਭਰ ਨਿਗਰਾਨੀ ਹੇਠ ਰੱਖਿਆ ਗਿਆ। ਇਸ ਤੋਂ ਬਾਅਦ ਸਵੇਰੇ 4 ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਸੂਤਰਾਂ ਦੀ ਮੰਨੀਏ ਤਾਂ ਲਾਲੂ ਯਾਦਵ ਨੂੰ ਰਿਮਸ ਦੇ ਡਾਕਟਰਾਂ ਤੋਂ ਹੀ ਇਲਾਜ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਲਾਲੂ ਯਾਦਵ ਅੱਜ ਦੁਪਹਿਰ 3 ਵਜੇ ਚਾਰਟਰਡ ਜਹਾਜ਼ ਰਾਹੀਂ ਰਾਂਚੀ ਪਰਤ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਬੇਟੀ ਮੀਸਾ ਭਾਰਤੀ ਵੀ ਉਨ੍ਹਾਂ ਦੇ ਨਾਲ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...