ਚੰਡੀਗੜ੍ਹ: ਕਾਂਗਰਸ ਆਗੂ ਸੁਨੀਲ ਜਾਖੜ ਇਕ ਵਾਰ ਫਿਰ ਆਪਣੀ ਹੀ ਪਾਰਟੀ ‘ਤੇ ਹਮਲਾਵਰ ਹੋ ਚੁਕੇ ਹਨ। ਕਾਂਗਰਸ ਵੱਲੋਂ ਜੀ-23 ਦੇ ਆਗੂਆਂ ਨੂੰ ਮਨਾਉਣ ਦੀਆਂ ਨੂੰ ਲੈ ਕੇ ਜਾਖੜ ਨੇ ਵੱਡੇ ਸਵਾਲ ਚੁੱਕੇ ਹਨ। ਜਾਖੜ ਨੇ ਟਵੀਟ ਕਰਕੇ ਕਿਹਾ ਕਿ ‘ਝੁਕ ਕਰ ਸਲਾਮ ਕਰਨੇ ਮੇਂ ਕਯਾ ਹਰਜ਼ ਹੈ, ਮਗਰ ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ’ ਅਸੰਤੁਸ਼ਟ ਲੋਕਾਂ ਨੂੰ ਬਹੁਤ ਜ਼ਿਆਦਾ ਤਵੱਜੋ ਦੇਣਾ ਨਾ ਸਿਰਫ ਰੁਤਬੇ ਨੂੰ ਕਮਜ਼ੋਰ ਕਰਦਾ ਹੈ ਸਗੋਂ ਹੋਰ ਬਗਾਵਤ ਨੂੰ ਬਲ ਦਿੰਦਾ ਹੈ। ਇਸ ਦੇ ਨਾਲ-ਨਾਲ ਕਾਡਰ ਨੂੰ ਨਾਰਾਜ਼ ਕਰਨਾ ਹੋਰ ਅਸਹਿਮਤੀ ਨੂੰ ਵੀ ਵਧਾਏਗਾ।’
ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਜੀ-23 ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਸੋਨੀਆ ਗਾਂਧੀ ਨੇ ਮਨੀਸ਼ ਤਿਵਾਰੀ ਦੇ ਨਾਲ ਹੀ ਮੁਲਾਕਾਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਇਹ ਬਿਆਨ ਸਾਹਮਣੇ ਆਇਆ ਹੈ।












