June 24, 2026, 3:41 pm
----------- Advertisement -----------
HomeNewsLatest Newsਕਰਨਾਟਕ ਹਾਈ ਕੋਰਟ ਦੇ ਜੱਜਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ...

ਕਰਨਾਟਕ ਹਾਈ ਕੋਰਟ ਦੇ ਜੱਜਾਂ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

Published on

----------- Advertisement -----------

ਬੰਗਲੌਰ : – ਕਰਨਾਟਕ ਵਿੱਚ ਹਿਜਾਬ ਵਿਵਾਦ ਵਿੱਚ ਫੈਸਲਾ ਸੁਣਾਉਣ ਵਾਲੇ ਹਾਈ ਕੋਰਟ ਦੇ ਜੱਜਾਂ ਨੂੰ ਧਮਕੀ ਦੇਣ ਵਾਲਾ ਵਿਅਕਤੀ ਆਖਰਕਾਰ ਫੜਿਆ ਗਿਆ ਹੈ। ਕਰਨਾਟਕ ਪੁਲਿਸ ਨੇ ਉਸ ਨੂੰ ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਵਿਅਕਤੀ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਸਮੇਤ ਫ਼ੈਸਲਾ ਸੁਣਾਉਣ ਵਾਲੇ ਬੈਂਚ ਦੇ ਤਿੰਨੋਂ ਜੱਜਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਕਾਬੂ ਕੀਤੇ ਵਿਅਕਤੀ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਕਰਨਾਟਕ ਦੇ ਗ੍ਰਹਿ ਮੰਤਰੀ ਅਰਗਾ ਜਨੇਂਦਰ ਨੇ ਮੰਗਲਵਾਰ ਨੂੰ ਕਿਹਾ ਕਿ ਤਾਮਿਲਨਾਡੂ ਤੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਬੈਂਗਲੁਰੂ ਲਿਆਂਦਾ ਗਿਆ ਹੈ। ਇੱਥੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਧਮਕੀ ਤੋਂ ਬਾਅਦ ਸਾਰੇ ਜੱਜਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ ਵੀ ਇਸ ਵਿੱਚ ਸ਼ਾਮਲ ਹਨ। ਕਰਨਾਟਕ ਹਾਈ ਕੋਰਟ ਦੇ ਵਕੀਲ ਉਮਾਪਤੀ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਪਾਇਆ ਸੀ। ਇਸ ‘ਚ ਕਿਹਾ ਗਿਆ ਹੈ ਕਿ ਅਸੀਂ ਜਾਣਦੇ ਹਾਂ ਕਿ ਚੀਫ ਜਸਟਿਸ ਸਵੇਰ ਦੀ ਸੈਰ ਲਈ ਕਿੱਥੇ ਜਾਂਦੇ ਹਨ। ਵਕੀਲ ਨੇ ਰਜਿਸਟਰਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਪੁਲੀਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...