October 21, 2026, 11:46 pm
----------- Advertisement -----------
HomeNewsLatest Newsਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਨਹੀਂ ਛੱਡੇਗੀ ਕੋਈ...

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਨਹੀਂ ਛੱਡੇਗੀ ਕੋਈ ਕਮੀ : ਬ੍ਰਹਮ ਸ਼ੰਕਰ ਜਿੰਪਾ

Published on

----------- Advertisement -----------

-ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ’ਤੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ

ਹੁਸ਼ਿਆਰਪੁਰ : – ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜ਼ਲੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵਲੋਂ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਇਕ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ, ਤਾਂ ਜੋ ਸ਼ਹੀਦਾਂ ਵਲੋਂ ਸਿਹਤਮੰਦ ਸਮਾਜ ਦੀ ਕਲਪਨਾ ਨੂੰ ਵਾਸਤਵਿਕਤਾ ਵਿਚ ਤਬਦੀਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆ ਦਾ ਮੁੱਲ ਕਦੇ ਵੀ ਮੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਿੱਸੇਦਾਰੀ ਨਾਲ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਯਤਨਸ਼ੀਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵੀਰ ਸਪੁੱਤਾਂ ਨੇ ਦੇਸ਼ ਨੂੰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਹ ਹਮੇਸ਼ਾਂ ਲੋਕਾਂ ਦੇ ਦਿਲਾਂ ਵਿਚ ਅਮਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਦੇ ਸ਼ਾਸਨ ਤੋਂ ਦੇਸ਼ ਨੂੰ ਆਜ਼ਾਦੀ ਦਿਲਾਉਣ ਲਈ ਬਲੀਦਾਨ ਦੇਣ ਵਾਲੇ ਪੁੱਤਰਾਂ ਪ੍ਰਤੀ ਦੇਸ਼ ਹਮੇਸ਼ਾਂ ਨਤਮਸਤਕ ਰਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲਿਆਂ ਨੂੰ ਭੁਲਾਇਆ ਨਹੀਂ ਜਾ ਸਕਦਾ ਬਲਕਿ ਸ਼ਹੀਦ ਹੀ ਸਾਡੀ ਵਿਰਾਸਤ ਹਨ ਅਤੇ ਸਾਡਾ ਸਮਾਜ ਹਮੇਸ਼ਾਂ ਇਨ੍ਹਾਂ ਦਾ ਰਿਣੀ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...