June 7, 2026, 3:56 pm
----------- Advertisement -----------
HomeNewsHealthਅੰਡਿਆਂ ਤੋਂ ਬਿਨ੍ਹਾਂ ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਛੋਲਿਆਂ ਸਮੇਤ ਇਨ੍ਹਾਂ ਚੀਜ਼ਾਂ ਦਾ...

ਅੰਡਿਆਂ ਤੋਂ ਬਿਨ੍ਹਾਂ ਸ਼ਾਕਾਹਾਰੀ ਲੋਕ ਪ੍ਰੋਟੀਨ ਲਈ ਛੋਲਿਆਂ ਸਮੇਤ ਇਨ੍ਹਾਂ ਚੀਜ਼ਾਂ ਦਾ ਕਰ ਸਕਦੇ ਹਨ ਸੇਵਨ

Published on

----------- Advertisement -----------

ਜਦੋਂ ਤੁਸੀਂ ਪ੍ਰੋਟੀਨ ਬਾਰੇ ਸੋਚਦੇ ਹੋ ਤਾਂ ਸਭ ਤੋਂ ਪਹਿਲੀ ਚੀਜ ਜੋ ਮਨ ਵਿੱਚ ਆਉਂਦੀ ਹੈ ਉਹ ਹੈ ਅੰਡੇ ਅਤੇ ਚਿਕਨ ਵਰਗੇ ਮਾਸਾਹਾਰੀ ਭੋਜਨ। ਪਰ ਜੇਕਰ ਤੁਸੀਂ ਸ਼ਾਕਾਹਾਰੀ ਹੋ ਤਾਂ ਇਸ ਜ਼ਰੂਰੀ ਤੱਤ ਨੂੰ ਕਿਵੇਂ ਪੂਰਾ ਕਰਨਾ ਹੈ? ਇਹ ਆਮ ਤੌਰ ‘ਤੇ ਮੰਨਿਆ ਜਾਂਦਾ ਹੈ ਕਿ ਪ੍ਰੋਟੀਨ ਦੇ ਮੁੱਖ ਸਰੋਤ ਮੀਟ-ਅਧਾਰਤ ਭੋਜਨ ਹਨ, ਹਾਲਾਂਕਿ ਅਜਿਹਾ ਨਹੀਂ ਹੈ। ਭੋਜਨ ਵਿੱਚ ਕਈ ਤਰ੍ਹਾਂ ਦੇ ਫਲ ਅਤੇ ਸਬਜ਼ੀਆਂ ਨੂੰ ਸ਼ਾਮਲ ਕਰਕੇ ਵੀ ਪ੍ਰੋਟੀਨ ਲੈ ਸਕਦੇ ਹੈ। ਸਿਹਤ ਮਾਹਿਰਾਂ ਅਨੁਸਾਰ ਸਪਲੀਮੈਂਟ ਅਤੇ ਪਾਊਡਰ ਦੀ ਬਜਾਏ ਸਬਜ਼ੀਆਂ ਰਾਹੀਂ ਪ੍ਰੋਟੀਨ ਪ੍ਰਾਪਤ ਕਰਨ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ। ਆਓ ਅਜਿਹੇ ਭੋਜਨਾਂ ਬਾਰੇ ਜਾਣਦੇ ਹਾਂ, ਜਿਨ੍ਹਾਂ ਦਾ ਸੇਵਨ ਕਰਨ ਨਾਲ ਤੁਸੀਂ ਇਹ ਪੋਸ਼ਕ ਤੱਤ ਪ੍ਰਾਪਤ ਕਰ ਸਕਦੇ ਹੋ।
ਚਿੱਟੇ ਚਨੇ (ਛੋਲੇ)
ਭੋਜਨ ‘ਚ ਸਫੇਦ ਚਨੇ (ਛੋਲੇ) ਨੂੰ ਸ਼ਾਮਲ ਕਰਨਾ ਸ਼ਾਕਾਹਾਰੀ ਲੋਕਾਂ ਲਈ ਖਾਸ ਤੌਰ ‘ਤੇ ਫਾਇਦੇਮੰਦ ਮੰਨਿਆ ਜਾਂਦਾ ਹੈ। 100 ਗ੍ਰਾਮ ਛੋਲਿਆਂ ਤੋਂ 19 ਗ੍ਰਾਮ ਪ੍ਰੋਟੀਨ ਪ੍ਰਾਪਤ ਕੀਤਾ ਜਾ ਸਕਦਾ ਹੈ। ਇਹ ਪੌਦਾ-ਅਧਾਰਤ ਭੋਜਨ ਪਦਾਰਥ ਤੁਹਾਡੀ ਰੋਜ਼ਾਨਾ ਪ੍ਰੋਟੀਨ ਦੀਆਂ ਜ਼ਰੂਰਤਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਦਾ ਹੈ।
ਹਰੇ ਮਟਰ
ਸਰਦੀਆਂ ਵਿੱਚ ਹਰੇ ਮਟਰ ਭਰਪੂਰ ਮਾਤਰਾ ਵਿੱਚ ਉਪਲਬਧ ਹੁੰਦੇ ਹਨ। ਇਹ ਸ਼ਾਕਾਹਾਰੀ ਲੋਕਾਂ ਲਈ ਪ੍ਰੋਟੀਨ ਦਾ ਵਧੀਆ ਸਰੋਤ ਮੰਨੀ ਜਾਂਦੀ ਹੈ। ਪ੍ਰੋਟੀਨ ਤੋਂ ਇਲਾਵਾ, ਹਰੇ ਮਟਰ ਫਾਈਬਰ ਅਤੇ ਐਂਟੀਆਕਸੀਡੈਂਟਸ ਵਰਗੇ ਪੋਸ਼ਕ ਤੱਤਾਂ ਨਾਲ ਵੀ ਭਰਪੂਰ ਹੁੰਦੇ ਹਨ। ਇਸ ‘ਚ ਅਜਿਹੇ ਗੁਣ ਹੁੰਦੇ ਹਨ ਜੋ ਕਈ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰ ਸਕਦੇ ਹਨ।
ਬਦਾਮ ਅਤੇ ਹੋਰ ਮੇਵੇ
ਸਰੀਰ ਦੀ ਬਿਹਤਰ ਸਿਹਤ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਮੁੱਠੀ ਭਰ ਸੁੱਕੇ ਮੇਵੇ ਖਾਣ ਨਾਲ ਭਰਪੂਰ ਲਾਭ ਮਿਲਦਾ ਹੈ। ਇਸ ਤੋਂ ਇਲਾਵਾ ਬਦਾਮ ਖਾਣਾ ਵੀ ਕਈ ਤਰ੍ਹਾਂ ਨਾਲ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਬਦਾਮ ਪ੍ਰੋਟੀਨ, ਚਰਬੀ, ਵਿਟਾਮਿਨ ਈ ਅਤੇ ਐਂਟੀਆਕਸੀਡੈਂਟਸ ਦਾ ਚੰਗਾ ਸਰੋਤ ਹਨ। ਬਦਾਮ ਨੂੰ ਛਿਲਕੇ ਦੇ ਨਾਲ ਖਾਣ ਨਾਲ ਤੁਸੀਂ ਵੱਧ ਤੋਂ ਵੱਧ ਪੋਸ਼ਕ ਤੱਤ ਪ੍ਰਾਪਤ ਕਰ ਸਕਦੇ ਹੋ।
ਸੁੱਕੇ ਟਮਾਟਰ
ਸੂਰਜ ਦੀ ਰੋਸ਼ਨੀ ਵਿੱਚ ਸੁਕਾਏ ਗਏ ਟਮਾਟਰ ਪ੍ਰੋਟੀਨ ਦਾ ਇੱਕ ਚੰਗਾ ਸਰੋਤ ਹਨ ਇਸ ਦੇ ਨਾਲ ਹੀ ਵਾਧੂ ਪੌਸ਼ਟਿਕ ਤੱਤ ਅਤੇ ਫਾਈਬਰ ਵੀ ਇਸ ਵਿੱਚ ਮੌਜੂਦ ਹੁੰਦੇ ਹਨ।
ਅਮਰੂਦ
ਅਮਰੂਦ ਸਭ ਤੋਂ ਵੱਧ ਪ੍ਰੋਟੀਨ ਨਾਲ ਭਰਪੂਰ ਫਲਾਂ ਵਿੱਚੋਂ ਇੱਕ ਹੈ।ਇਸ ਵਿੱਚ ਪ੍ਰੋਟੀਨ ਤੋਂ ਇਲਾਵਾ ਵਿਟਾਮਿਨ ਸੀ ਆਦਿ ਵਾਧੂ ਪੌਸ਼ਟਿਕ ਤੱਤ ਵੀ ਮੌਜੂਦ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...