November 17, 2026, 4:39 am
----------- Advertisement -----------
HomeNewsLatest Newsਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਰਬਾਰ ਸਾਹਿਬ ਹੋਏ ਨਤਮਸਤਕ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਰਬਾਰ ਸਾਹਿਬ ਹੋਏ ਨਤਮਸਤਕ

Published on

----------- Advertisement -----------

ਅੰਮਿਤਸਰ : – ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਲਦ ਹੀ ਸੂਬੇ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਬੱਸਾਂ ਨੂੰ ਜ਼ਬਤ ਕਰ ਲਿਆ ਜਾਵੇਗਾ, ਚਾਹੇ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ। ਲਾਲਜੀਤ ਸਿੰਘ ਬੁੱਧਵਾਰ ਨੂੰ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪੁੱਜੇ ਸਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਟਰਾਂਸਪੋਰਟ ਮਾਫੀਆ ਦਾ ਖਾਤਮਾ ਕੀਤਾ ਜਾਵੇਗਾ। ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਜਿਨ੍ਹਾਂ ਦਾ ਵੱਡਾ ਜਨ ਆਧਾਰ ਹੈ, ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖਜ਼ਾਨੇ ਦੀ ਆਮਦਨ ਦਾ ਸਾਧਨ ਬਣ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਅਦਾਰਿਆਂ ਨਾਲ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ, ਸੂਬੇ ਦੇ ਮਾਲੀਏ ਵਿੱਚ ਯੋਗਦਾਨ ਪਾਉਣ ਅਤੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਭੁੱਲਰ ਨੇ ਕਿਹਾ ਕਿ ਕੱਲ੍ਹ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਅੱਜ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਗੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀਆਂ ਬੱਸਾਂ, ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀ ਹੋਵੇ, ਜ਼ਬਤ ਕਰ ਲਈਆਂ ਜਾਣਗੀਆਂ।
ਸ੍ਰੀ ਦਰਬਾਰ ਸਾਹਿਬ ਦੇ ਅਹੁਦੇਦਾਰਾਂ ਨੇ ਭੁੱਲਰ ਨੂੰ ਸਨਮਾਨਿਤ ਵੀ ਕੀਤਾ। ਉਨ੍ਹਾਂ ਨੂੰ ਕਿਤਾਬਾਂ ਦਾ ਸੈੱਟ ਦਿੱਤਾ। ਇਸ ਮੌਕੇ ਸੂਚਨਾ ਅਧਿਕਾਰੀ ਸ. ਜਸਵਿੰਦਰ ਜੱਸੀ, ਸ. ਅੰਮ੍ਰਿਤਪਾਲ ਸਿੰਘ, ਏ.ਸੀ.ਪੀ.ਐਸ ਕੰਵਲਜੀਤ ਸਿੰਘ ਮੰਡ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...