November 18, 2026, 9:39 pm
----------- Advertisement -----------
HomeNewsBreaking Newsਬੀਰਭੂਮ ਹਿੰਸਾ: ਬੰਗਾਲ 'ਚ ਇੱਕ ਹੋਰ TMC ਨੇਤਾ ਨੂੰ ਮਾਰੀ ਗੋਲੀ, ਹੁਗਲੀ...

ਬੀਰਭੂਮ ਹਿੰਸਾ: ਬੰਗਾਲ ‘ਚ ਇੱਕ ਹੋਰ TMC ਨੇਤਾ ਨੂੰ ਮਾਰੀ ਗੋਲੀ, ਹੁਗਲੀ ਵਿੱਚ TMC ਮਹਿਲਾ ਕੌਂਸਲਰ ਨੂੰ ਕੁਚਲਣ ਦੀ ਕੋਸ਼ਿਸ਼

Published on

----------- Advertisement -----------

ਪੱਛਮੀ ਬੰਗਾਲ, 24 ਮਾਰਚ 2022 – ਪੱਛਮੀ ਬੰਗਾਲ ‘ਚ ਸਿਆਸੀ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇੱਥੇ ਬੀਰਭੂਮ ਵਿੱਚ ਟੀਐਮਸੀ ਆਗੂ ਦੀ ਹੱਤਿਆ ਤੋਂ ਬਾਅਦ ਭੜਕੀ ਹਿੰਸਾ ਦੇ ਦੋ ਦਿਨ ਬਾਅਦ ਨਾਦੀਆ ਵਿੱਚ ਟੀਐਮਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੰਨਾ ਹੀ ਨਹੀਂ ਹੁਗਲੀ ਦੇ ਤਾਰਕੇਸ਼ਵਰ ‘ਚ ਤ੍ਰਿਣਮੂਲ ਦੀ ਮਹਿਲਾ ਕੌਂਸਲਰ ਨੂੰ ਕਾਰ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਹਿਲਾ ਕੌਂਸਲਰ ਰੂਪਾ ਸਰਕਾਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੱਛਮੀ ਬੰਗਾਲ ਵਿੱਚ ਪਿਛਲੇ ਮਹੀਨੇ ਨਗਰ ਨਿਗਮ ਚੋਣਾਂ ਹੋਈਆਂ ਸਨ। ਉਦੋਂ ਤੋਂ ਲਗਾਤਾਰ ਸਿਆਸੀ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਬੀਰਭੂਮ ਦੇ ਰਾਮਪੁਰਹਾਟ ਵਿੱਚ ਟੀਐਮਸੀ ਨੇਤਾ ਦੀ ਹੱਤਿਆ ਕਰ ਦਿੱਤੀ ਗਈ ਸੀ। ਟੀਐਮਸੀ ਦੇ ਪੰਚਾਇਤ ਨੇਤਾ ਭਾਦੂ ਸ਼ੇਖ ‘ਤੇ ਬੰਬ ਸੁੱਟਿਆ ਗਿਆ।

ਰਾਮਪੁਰਹਾਟ ਵਿੱਚ ਟੀਐਮਸੀ ਨੇਤਾ ਦੀ ਹੱਤਿਆ ਤੋਂ ਬਾਅਦ ਹਿੰਸਾ ਭੜਕ ਗਈ। ਇੱਥੇ ਕਈ ਘਰਾਂ ਨੂੰ ਅੱਗ ਲਾ ਦਿੱਤੀ ਗਈ। ਅੱਗ ਲੱਗਣ ਕਾਰਨ 2 ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਰਾਮਪੁਰਹਾਟ ‘ਚ ਹਿੰਸਾ ਨੂੰ ਲੈ ਕੇ ਬੀਜੇਪੀ ਅਤੇ ਟੀਐਮਸੀ ਵਿਚਾਲੇ ਟਕਰਾਅ ਹੈ। ਭਾਜਪਾ ਨੇ ਹਿੰਸਾ ਲਈ ਟੀਐਮਸੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਬੀਰਭੂਮ ‘ਚ ਹਿੰਸਾ ਦੀ ਘਟਨਾ ਮੰਦਭਾਗੀ ਹੈ।

ਪੀਐਮ ਮੋਦੀ ਨੇ ਵੀ ਬੀਰਭੂਮ ਹਿੰਸਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਸੀ ਕਿ ਮੈਨੂੰ ਉਮੀਦ ਹੈ ਕਿ ਬੰਗਾਲ ਦੀ ਮਹਾਨ ਧਰਤੀ ‘ਤੇ ਅਜਿਹੇ ਘਿਨਾਉਣੇ ਪਾਪ ਕਰਨ ਵਾਲਿਆਂ ਨੂੰ ਸੂਬਾ ਸਰਕਾਰ ਨਿਸ਼ਚਿਤ ਤੌਰ ‘ਤੇ ਸਜ਼ਾ ਦਿਵਾਏਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਬੰਗਾਲ ਦੇ ਲੋਕਾਂ ਨੂੰ ਵੀ ਅਪੀਲ ਕਰਾਂਗਾ ਕਿ ਉਹ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕਦੇ ਵੀ ਮੁਆਫ ਨਾ ਕਰਨ, ਜੋ ਅਜਿਹੇ ਅਪਰਾਧੀਆਂ ਨੂੰ ਉਤਸ਼ਾਹਿਤ ਕਰਦੇ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਤਰਫੋਂ ਮੈਂ ਸੂਬੇ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਲਈ ਜੋ ਵੀ ਮਦਦ ਚਾਹੇਗੀ ਉਹ ਮੁਹੱਈਆ ਕਰਵਾਈ ਜਾਵੇਗੀ।

ਟੀਐਮਸੀ ਨੇਤਾ ਸਹਿਦੇਵ ਮੰਡਲ ਦੀ ਬੁੱਧਵਾਰ ਰਾਤ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਹਿਦੇਵ ਦੀ ਪਤਨੀ ਅਨੀਮਾ ਮੰਡਲ ਬਗੁਲਾ ਗ੍ਰਾਮ ਪੰਚਾਇਤ ਨੰ. ਸਥਾਨਕ ਲੋਕਾਂ ਨੇ ਬੁੱਧਵਾਰ ਰਾਤ ਨੂੰ ਸਹਿਦੇਵ ਨੂੰ ਖੂਨ ਨਾਲ ਲੱਥਪੱਥ ਹਾਲਤ ‘ਚ ਸੜਕ ‘ਤੇ ਪਿਆ ਦੇਖਿਆ। ਆਸ-ਪਾਸ ਦੇ ਲੋਕ ਉਸ ਨੂੰ ਹੇਰਾਂ ਦੇ ਸਿਹਤ ਕੇਂਦਰ ਲੈ ਗਏ। ਹਾਲਤ ਵਿਗੜਨ ਕਾਰਨ ਉਸ ਨੂੰ ਕ੍ਰਿਸ਼ਨਾਨਗਰ, ਸ਼ਕਤੀ ਨਗਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...