ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਬਜਟ 2022 ਨੂੰ ਲੈ ਕੇ ਵੱਡਾ ਸੰਕੇਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ ਜਾਵੇਗਾ। ਦੱਸ ਦੇਈਏ ਕਿ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਤੀਜੀ ਧਿਰ ਦੀ ਸਰਕਾਰ ਬਣੀ ਹੈ। ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਿੱਤੀਆਂ ਹਨ। ਲੋਕਾਂ ਨੂੰ ਨਵੀਂ ਸਰਕਾਰ ਤੋਂ ਬਹੁਤ ਆਸਾਂ ਹਨ। ਅਜਿਹੇ ‘ਚ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ਨੂੰ ਪੂਰੇ ਕਰਨ ‘ਤੇ ਲੱਗੀ ਹੋਈ ਹੈ।
----------- Advertisement -----------
ਪੰਜਾਬ ‘ਚ ਕੋਈ ਨਵਾਂ ਟੈਕਸ ਨਹੀਂ ਲਗਾਵਾਂਗੇ, ਭ੍ਰਿਸ਼ਟਾਚਾਰ ਨੂੰ ਖਤਮ ਕਰਾਂਗੇ: ਹਰਪਾਲ ਚੀਮਾ
Published on
----------- Advertisement -----------












