November 18, 2026, 9:49 pm
----------- Advertisement -----------
HomeNewsBreaking Newsਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਲਈ ਹੈ। ਇਸ ਦੌਰਾਨ ਦੋਹਾਂ ਵਿਚਾਲੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਹੋਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਮਾਨ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਇਸ ਦੌਰਾਨ ਉਨ੍ਹਾਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਦੋ ਸਾਲਾਂ ਵਿੱਚ 50-50 ਹਜ਼ਾਰ ਕਰੋੜ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮਾਨ ਨੇ ਕਿਹਾ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਅਸੀਂ ਖਜ਼ਾਨਾ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਦੁਬਾਰਾ ਖਜਾਨਾ ਭਰਨ ਦੀ ਕੋਸ਼ਿਸ਼ ਕਰ ਰਹੇ ਹਾਂ।
ਮਾਨ ਨੇ ਕਿਹਾ ਕਿ ਜੇਕਰ ਸਾਨੂੰ ਘੱਟੋ-ਘੱਟ 2 ਸਾਲ ਲਈ ਵਿਸ਼ੇਸ਼ ਪੈਕੇਜ ਮਿਲਦਾ ਹੈ ਤਾਂ ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋਵੇਗਾ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇਸ਼ ਦੇ ਵਿੱਤ ਮੰਤਰੀ ਨਾਲ ਗੱਲ ਕਰਕੇ ਸਾਡਾ ਸਹਿਯੋਗ ਕਰਨਗੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...