November 17, 2026, 4:46 am
----------- Advertisement -----------
HomeNewsBreaking Newsਕੈਬਨਿਟ ਮੰਤਰੀ ਬੈਂਸ ਸਵੇਰੇ 9 ਵਜੇ ਦਫ਼ਤਰ ਪਹੁੰਚੇ, ਨਵੀਂ ਮਾਈਨਿੰਗ ਪਾਲਿਸੀ ਸੰਬੰਧੀ...

ਕੈਬਨਿਟ ਮੰਤਰੀ ਬੈਂਸ ਸਵੇਰੇ 9 ਵਜੇ ਦਫ਼ਤਰ ਪਹੁੰਚੇ, ਨਵੀਂ ਮਾਈਨਿੰਗ ਪਾਲਿਸੀ ਸੰਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ

Published on

----------- Advertisement -----------
  • ਖਣਨ ਅਤੇ ਸੈਰ-ਸਪਾਟਾ ਵਿਭਾਗ ‘ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਮਾਰਚ 2022 – ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ।

ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ ‘ਆਪ’ ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।

ਸ੍ਰੀ ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲ੍ਹਾਂ ਵਿਭਾਗ ਵਿੱਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...