May 13, 2026, 3:35 pm
----------- Advertisement -----------
HomeNewsBreaking News14 ਸਾਲਾਂ 'ਚ ਪਹਿਲੀ ਵਾਰ ਬਦਲੇਗਾ CSK ਦਾ ਕਪਤਾਨ; ਧੋਨੀ ਨੇ ਛੱਡੀ...

14 ਸਾਲਾਂ ‘ਚ ਪਹਿਲੀ ਵਾਰ ਬਦਲੇਗਾ CSK ਦਾ ਕਪਤਾਨ; ਧੋਨੀ ਨੇ ਛੱਡੀ ਕਪਤਾਨੀ

Published on

----------- Advertisement -----------

ਮੁੰਬਈ : – ਮਹਿੰਦਰ ਸਿੰਘ ਧੋਨੀ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਨਹੀਂ ਹੋਣਗੇ। ਧੋਨੀ ਨੇ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਦੀ ਜਗ੍ਹਾ ਜਡੇਜਾ ਕਪਤਾਨੀ ਸੰਭਾਲਣਗੇ। ਜਡੇਜਾ 2012 ਤੋਂ ਚੇਨਈ ਸੁਪਰ ਕਿੰਗਜ਼ ਟੀਮ ਦਾ ਹਿੱਸਾ ਹਨ। ਚੇਨਈ ਨੇ ਮਾਹੀ ਦੀ ਕਪਤਾਨੀ ‘ਚ 4 ਵਾਰ IPL ਖਿਤਾਬ ਜਿੱਤਿਆ ਹੈ। ਇਸ ਵਾਰ ਚੇਨਈ ਦੀ ਟੀਮ ਨੇ ਜਡੇਜਾ ਅਤੇ ਧੋਨੀ ਸਮੇਤ 4 ਖਿਡਾਰੀਆਂ ਨੂੰ ਰਿਟੇਨ ਕੀਤਾ ਸੀ। ਧੋਨੀ 14 ਸਾਲ ਤੱਕ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਰਹੇ। ਇਹ ਪਹਿਲੀ ਵਾਰ ਹੈ ਜਦੋਂ CSK ਦਾ ਕਪਤਾਨ ਬਦਲਿਆ ਹੈ।
ਜਡੇਜਾ ਨੂੰ ਫ੍ਰੈਂਚਾਇਜ਼ੀ ਨੇ 16 ਕਰੋੜ ਰੁਪਏ ‘ਚ ਬਰਕਰਾਰ ਰੱਖਿਆ। ਇਸ ਦੇ ਨਾਲ ਹੀ ਧੋਨੀ ਨੂੰ ਇਸ ਸੀਜ਼ਨ ਲਈ 12 ਕਰੋੜ ਰੁਪਏ ਮਿਲੇ ਹਨ। ਇਸ ਤੋਂ ਪਹਿਲਾਂ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਜਡੇਜਾ ਨੂੰ ਕਪਤਾਨ ਬਣਾਇਆ ਜਾ ਸਕਦਾ ਹੈ। ਉਨ੍ਹਾਂ ਤੋਂ ਇਲਾਵਾ ਮੋਈਨ ਅਲੀ ਨੂੰ 8 ਕਰੋੜ ਅਤੇ ਰਿਤੂਰਾਜ ਗਾਇਕਵਾੜ ਨੂੰ 6 ਕਰੋੜ ‘ਚ ਰਿਟੇਨ ਕੀਤਾ ਗਿਆ।
ਧੋਨੀ ਦੇ ਕਪਤਾਨੀ ਛੱਡਣ ਤੋਂ ਬਾਅਦ ਹੁਣ ਇਹ ਸਾਫ ਹੋ ਗਿਆ ਹੈ ਕਿ ਸ਼ਾਇਦ ਮਹਿੰਦਰ ਸਿੰਘ ਧੋਨੀ ਦਾ ਇਹ ਆਖਰੀ ਆਈਪੀਐੱਲ ਸੀਜ਼ਨ ਹੋਵੇਗਾ। ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਧੋਨੀ ਸਿਰਫ ਆਈਪੀਐੱਲ ਖੇਡ ਰਹੇ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਇਸ ਟੂਰਨਾਮੈਂਟ ‘ਚ ਉਨ੍ਹਾਂ ਦੀ ਫਾਰਮ ਕਾਫੀ ਖਰਾਬ ਰਹੀ ਹੈ। 2020 ਦੇ ਸੀਜ਼ਨ ਵਿੱਚ, ਉਸਨੇ 14 ਪਾਰੀਆਂ ਵਿੱਚ ਸਿਰਫ 200 ਦੌੜਾਂ ਬਣਾਈਆਂ ਅਤੇ ਪਿਛਲੇ ਸਾਲ ਆਈਪੀਐਲ 2021 ਦੀਆਂ 16 ਪਾਰੀਆਂ ਵਿੱਚ 16.29 ਦੀ ਬਹੁਤ ਹੀ ਸਧਾਰਨ ਔਸਤ ਨਾਲ 114 ਦੌੜਾਂ ਬਣਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...