November 18, 2026, 5:43 am
----------- Advertisement -----------
HomeNewsLatest Newsਪੰਚਾਇਤੀ ਜ਼ਮੀਨਾਂ ਹੜੱਪਣ ਵਾਲੀ ਸਰਕਾਰੀ ਸਕੀਮ ਨੂੰ ਰੱਦ ਕਰਨ ਦੀ ਬੇਨਤੀ

ਪੰਚਾਇਤੀ ਜ਼ਮੀਨਾਂ ਹੜੱਪਣ ਵਾਲੀ ਸਰਕਾਰੀ ਸਕੀਮ ਨੂੰ ਰੱਦ ਕਰਨ ਦੀ ਬੇਨਤੀ

Published on

----------- Advertisement -----------

ਐਮ ਐਲ ਏ ਖਰੜ ਅਤੇ ਐਮ ਐਲ ਏ ਮੋਹਾਲੀ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ ਮੰਗ ਪੱਤਰ

ਚੰਡੀਗੜ੍ਹ : – ਪੰਜਾਬ ਪੰਚਾਇਤੀ ਲੈਂਡ ਲੀਜ਼ ਪਾਲਿਸੀ, ਜੋ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੇ ਸਾਰੇ ਪਿੰਡਾਂ ਦੀਆਂ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਨੂੰ ਦੱਬਣ ਲਈ ਬਣਾਈ ਗਈ ਪਾਲਿਸੀ ਲਗਦੀ ਹੈ , ਅਧੀਨ ਮੁਹਾਲੀ ਜ਼ਿਲ੍ਹੇ ਦੇ ਹਲਕਾ ਖਰੜ ਮੋਹਾਲੀ ਅਤੇ ਡੇਰਾਬਸੀ ਵਿੱਚ ਦਰਜਨਾਂ ਪਿੰਡਾਂ ਦੀਆਂ ਕੀਮਤੀ ਪੰਚਾਇਤੀ ਜ਼ਮੀਨਾਂ ਕਾਂਗਰਸੀ ਮੰਤਰੀਆਂ ਅਤੇ ਹੋਰ ਭੂ ਮਾਫੀਏ ਵੱਲੋਂ ਆਪਣਾ ਰਸੂਖ ਵਰਤ ਕੇ ਹੜੱਪ ਲਈਆਂ ਗਈਆਂ ਸਨ। ਪੰਚਾਇਤੀ ਜ਼ਮੀਨਾਂ ਦੱਬਣ ਦੇ ਇਨ੍ਹਾਂ ਘਪਲਿਆਂ ਦਾ ਪਤਾ ਲੱਗਣ ਤੋਂ ਬਾਅਦ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਦਾਊਂ ਵੱਲੋਂ ਇਲਾਕੇ ਦੇ ਪੀੜਤ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਵੱਡੇ ਸੰਘਰਸ਼ ਚਲਾਏ ਗਏ ਸਨ ਜਿਸ ਦਾ ਅਸਰ ਪਿਛਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਦੀ ਹਾਰ ਦੇ ਰੂਪ ਵਿੱਚ ਦੇਖਣ ਨੂੰ ਮਿਲਿਆ ਸੀ ।
ਚੋਣਾਂ ਦੌਰਾਨ ਇਸੇ ਪਾਲਿਸੀ ਦੀ ਦੁਰਵਰਤੋਂ ਕਰ ਕੇ ਭੂ ਮਾਫੀਏ ਅਤੇ ਸਰਕਾਰੀ ਗੱਠਜੋੜ ਨਾਲ ਮੋਹਾਲੀ ਦੇ ਪਿੰਡ ਬਲੌਂਗੀ, ਚੰਦਪੁਰ, ਚੱਪੜਚਿੜੀ, ਕੁਰੜਾ, ਮਟਰਾਂ, ਬੜੀ, ਦਾਊਂ ਅਤੇ ਬਡਮਾਜਰਾ ਆਦਿ ਪਿੰਡਾਂ ਦੀਆਂ ਕੀਮਤੀ ਜ਼ਮੀਨਾਂ ਹੜੱਪਣ ਦੀਆਂ ਕੋਸ਼ਿਸ਼ਾਂ ਨੂੰ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਵੱਲੋਂ ਵਾਰ-ਵਾਰ ਸ਼ੰਘਰਸ਼ ਕਰਕੇ ਲੋਕਾਂ ਵਿੱਚ ਪ੍ਰਚਾਰਿਆ ਗਿਆ। ਜਿਸ ਕਾਰਨ ਜ਼ਿਲ੍ਹਾ ਮੋਹਾਲੀ ਦੇ ਹਲਕਾ ਖਰੜ ਡੇਰਾਬਸੀ ਅਤੇ ਮੁਹਾਲੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤੇ ਸਨ।
ਪਰੰਤੂ ਸਰਕਾਰ ਬਦਲਣ ਤੋਂ ਬਾਅਦ ਵੀ ਪਿਛਲੀ ਸਰਕਾਰ ਦੇ ਭੂ ਮਾਫੀਏ ਦਾ ਸਰਕਾਰੀ ਅਫਸਰਾਂ ਤੇ ਦਬਕਾ ਨਹੀਂ ਘੱਟ ਰਿਹਾ ਕਿਉਂਕਿ ਖਰੜ ਹਲਕੇ ਦੇ ਪਿੰਡ ਚੰਦਪੁਰ ਦੀ ਜ਼ਮੀਨ ਜੋ ਇਕ ਜਾਅਲੀ ਫਿਲਮ ਸਿਟੀ ਸੰਸਥਾ ਨੂੰ ਦੇਣ ਦੀ ਕਾਰਵਾਈ ਹੁਣ ਵੀ ਚੱਲ ਰਹੀ ਹੈ ਅਤੇ ਉਸ ਦੇ ਇੰਤਕਾਲ ਕਰਨ ਦੀਆਂ ਕੋਸ਼ਿਸ਼ਾਂ ਮਾਲ ਵਿਭਾਗ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਵੱਲੋਂ ਧਿਆਨ ਵਿੱਚ ਲਿਆਉਣ ਤੇ ਇਸ ਦਾ ਗੰਭੀਰ ਨੋਟਿਸ ਲੈਂਦੇ ਹੋਏ ਕੱਲ ਹਲਕਾ ਖਰੜ ਦੇ ਐਮ.ਐਲ.ਏ. ਅਨਮੋਲ ਗਗਨ ਮਾਨ ਅਤੇ ਅੱਜ ਮੁਹਾਲੀ ਦੇ ਐਮਐਲਏ ਸ੍ਰੀ ਕੁਲਵੰਤ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਤਾਲਮੇਲ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਜਲਦ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਵੱਲੋਂ ਉਪਰੋਕਤ ਦੋਵੇਂ ਐੱਮ ਐਲ ਏ ਅਤੇ ਹੋਰ ਕਈ ਵਸੀਲਿਆਂ ਰਾਹੀਂ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਨੂੰ ਬੇਨਤੀ ਭੇਜ ਕੇ ਇਸ ਤੇਤੀ ਸਾਲਾ ਲੈਂਡ ਲੀਜ਼ ਪਾਲਿਸੀ ਨੂੰ ਰੱਦ ਕਰਨ ਅਤੇ ਇਸ ਪਾਲਿਸੀ ਦੇ ਪ੍ਰਭਾਵ ਹੇਠ ਆਈਆਂ ਕੀਮਤੀ ਪੰਚਾਇਤੀ ਜਮੀਨਾਂ ਦੀ ਵਾਪਸੀ ਦੀ ਮੰਗ ਭੇਜੀ ਗਈ। ਇਸਦੇ ਨਾਲ ਹੀ ਸਰਕਾਰ ਨੂੰ ਆਗਾਹ ਕੀਤਾ ਗਿਆ ਕਿ ਪੰਜਾਬ ਦੇ ਹਰੇਕ ਪਿੰਡ ਦੀ ਪੰਚਾਇਤੀ ਜ਼ਮੀਨ ਇਸ ਪਾਲਿਸੀ ਕਾਰਨ ਖੁਰਦ ਬੁਰਦ ਹੋ ਜਾਵੇਗੀ ਅਤੇ ਪਿੰਡਾਂ ਦੇ ਆਮਦਨ ਦੇ ਸਰੋਤ ਖਤਮ ਹੋ ਜਾਣਗੇ । ਇਸ ਨਾਲ ਹੀ ਇਸ ਜ਼ਮੀਨ ਵਿਚ ਜੋ ਪਿੰਡਾਂ ਦੇ ਬੇਜ਼ਮੀਨੇ ਲੋਕ ਜੋ ਪੰਚਾਇਤੀ ਜ਼ਮੀਨਾਂ ਠੇਕੇ ਤੇ ਲੈ ਕੇ ਖੇਤੀ ਕਰਦੇ ਹਨ ਜਾਂ ਇਸ ਜ਼ਮੀਨ ਨੂੰ ਪਸ਼ੂ ਪਾਲਣ ਲਈ ਵਰਤਦੇ ਹਨ ਉਨ੍ਹਾਂ ਦੀ ਆਰਥਿਕਤਾ ਤਬਾਹ ਹੋ ਜਾਵੇਗੀ। ਇਸ ਦੇ ਹੋਰ ਭੈੜੇ ਨਤੀਜੇ ਵਜੋਂ ਜਿਹੜੇ ਪਿੰਡਾਂ ਦੇ ਬੇਜ਼ਮੀਨੇ ਅਤੇ ਬੇਘਰੇ ਲੋਕਾਂ ਨੂੰ ਰਿਹਾਇਸ਼ੀ ਪਲਾਟ ਦੇਣ ਦੀਆਂ ਸਕੀਮਾਂ ਹਨ ਉਨ੍ਹਾਂ ਲਈ ਜ਼ਮੀਨਾਂ ਨਹੀਂ ਬਚਣਗੀਆਂ । ਪੰਜਾਬ ਅਗੇਂਸਟ ਕੁਰੱਪਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਪੰਜਾਬ ਲੈਂਡ ਲੀਜ਼ ਪਾਲਿਸੀ ਬਿਲਕੁੱਲ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੀ ਤਰਜ਼ ਤੇ ਹੀ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਆਪਣੇ ਚਹੇਤਿਆਂ ਅਤੇ ਭੂ ਮਾਫੀਆ ਨੂੰ ਦੇਣ ਲਈ ਇਹ ਕਾਲਾ ਕਾਨੂੰਨ ਬਣਾਇਆ ਸੀ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਇਸ ਕਾਨੂੰਨ ਰਾਹੀਂ ਜਿਹੜੇ ਭੂ ਮਾਫ਼ੀਆ ਅਤੇ ਮੰਤਰੀਆਂ ਨੇ ਜਿਹੜ੍ਹੀਆਂ ਜਮੀਨਾ ਹੜੱਪ ਲਈਆਂ ਹਨ, ਨੂੰ ਵਾਪਸ ਕਰਾਇਆ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਿਸੇ ਵੀ ਕਿਸੇ ਵੀ ਜਮੀਨ ਨੂੰ ਲੈਣ ਦੀ ਸਕੀਮ ਹੋਵੇ ਤਾਂ ਉਨ੍ਹਾਂ ਜਮੀਨਾਂ ਦੇ ਮੁਆਵਜੇ ਲੋਕਾਂ ਨੂੰ ਦਿੱਤੇ ਜਾਣ। ਜਾਣਕਾਰੀ ਹਿੱਤ ਮੋਹਾਲੀ ਜਿਲ੍ਹੇ ਦਾ ਪਿੰਡ ਕੁਰੜਾ ਜੋ ਕਿ ਏਅਰਪੋਰਟ ਦੇ ਨੇੜੇ ਹੈ, ਦੀ ਜਮੀਨ ਬਿਨਾ ਮੁਆਵਜਾ ਦਿੱਤੇ ਲੀਜ ਤੇ ਲੈਣ ਦੀ ਕਾਰਵਾਈ ਪਿਛਲੀ ਸਰਕਾਰ ਦੇ ਸਮੇਂ ਤੋਂ ਚੱਲ ਰਹੀ ਹੈ। ਜਿਸ ਨੂੰ ਤੁਰੰਤ ਰੋਕਿਆ ਜਾਵੇ ਜੇਕਰ ਇਹ ਜਮੀਨ ਲੈਣੀ ਬਹੁਤ ਜਰੂਰੀ ਹੈ ਤਾਂ ਲੋਕਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...