June 16, 2026, 1:52 pm
----------- Advertisement -----------
HomeNewsBreaking Newsਕਿਸਾਨਾਂ ਦਾ ਟਰੈਕਟਰ ਮਾਰਚ ਅੱਜ: ਮੋਹਾਲੀ ਤੋਂ ਚੰਡੀਗੜ੍ਹ ਤੱਕ ਰੈਲੀ ਦੀਆਂ ਤਿਆਰੀਆਂ

ਕਿਸਾਨਾਂ ਦਾ ਟਰੈਕਟਰ ਮਾਰਚ ਅੱਜ: ਮੋਹਾਲੀ ਤੋਂ ਚੰਡੀਗੜ੍ਹ ਤੱਕ ਰੈਲੀ ਦੀਆਂ ਤਿਆਰੀਆਂ

Published on

----------- Advertisement -----------

ਚੰਡੀਗੜ੍ਹ, 25 ਮਾਰਚ 2022 – ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਕਿਸਾਨ ਅੱਜ ਟਰੈਕਟਰ ਮਾਰਚ ਕੱਢਣਗੇ। ਇਸ ਦੇ ਲਈ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਰਾਕੇਸ਼ ਟਿਕੈਤ ਸਮੇਤ ਕੁਝ ਹੋਰ ਆਗੂ ਉਥੇ ਪਹੁੰਚ ਰਹੇ ਹਨ। ਉਸ ਤੋਂ ਬਾਅਦ ਮੀਟਿੰਗ ਹੋਵੇਗੀ। ਇਸ ਵੇਲੇ ਕਿਸਾਨਾਂ ਦਾ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਗਵਰਨਰ ਹਾਊਸ ਤੱਕ ਮਾਰਚ ਕਰਨ ਦਾ ਪ੍ਰੋਗਰਾਮ ਹੈ। ਜਿਸ ਲਈ ਪ੍ਰਸ਼ਾਸਨ ਸਹਿਮਤ ਨਹੀਂ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ MSP ‘ਤੇ ਇੱਕ ਕਮੇਟੀ ਬਣਾਈ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਕਈ ਮਹੀਨੇ ਹੋ ਗਏ ਪਰ ਕੁਝ ਨਹੀਂ ਹੋਇਆ।
ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਅਜੇ ਤੱਕ ਨਹੀਂ ਹਟਾਇਆ ਗਿਆ ਹੈ। ਉਸ ਦੇ ਪੁੱਤਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਗਵਾਹ ਬਣੇ ਕਿਸਾਨਾਂ ਨੂੰ ਧਮਕਾਇਆ ਜਾ ਰਿਹਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਸਬੰਧੀ ਰੋਸ ਪ੍ਰਗਟਾਇਆ ਗਿਆ ਪਰ ਇਨਸਾਫ਼ ਨਹੀਂ ਮਿਲ ਰਿਹਾ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਢਾਹਿਆ ਜਾ ਰਿਹਾ ਹੈ। ਪਹਿਲਾਂ ਚੇਅਰਮੈਨ ਪੰਜਾਬ ਤੋਂ ਅਤੇ ਮੈਂਬਰ ਹਰਿਆਣਾ ਤੋਂ ਸਨ। ਹੁਣ ਕੇਂਦਰ ਸਾਰਿਆਂ ਦੇ ਹੱਕ ਖੋਹ ਰਿਹਾ ਹੈ। ਪਹਿਲਾਂ ਡੈਮਾਂ ‘ਤੇ ਪੰਜਾਬ ਦੀ ਸੁਰੱਖਿਆ ਹੁੰਦੀ ਸੀ ਪਰ ਹੁਣ ਸਭ ਕੁਝ ਕੇਂਦਰ ਦੇ ਹੱਥਾਂ ‘ਚ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...