June 29, 2026, 12:56 am
----------- Advertisement -----------
HomeNewsLatest Newsਬਰਗਾੜੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਵੀਡੀਓ ਪੋਸਟ ਕਰ ਕੇਜਰੀਵਾਲ...

ਬਰਗਾੜੀ ਮਾਮਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਵੀਡੀਓ ਪੋਸਟ ਕਰ ਕੇਜਰੀਵਾਲ ’ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਦੀ ਇੱਕ ਵੀਡੀਓ ਟਵੀਟ ਕੀਤੀ ਹੈ। ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਵੀਡੀਓ ਟਵੀਟ ਕੀਤਾ ਇਸ ਵੀਡੀਓ ਚ ਕੇਜਰੀਵਾਲ ਦੇ ਵਲੋਂ ਬੇਅਦਬੀ ਮਾਮਲੇ ‘ਤੇ ਕਿਹਾ ਗਿਆ ਸੀ ਕਿ ਜੇ ਕਰ ਪੰਜਾਬ ਦੀ ਕਾਂਗਰਸ ਸਰਕਾਰ ਚਾਹੇ ਤਾਂ ਉਹ 24 ਘੰਟਿਆਂ ਵਿਚ ਐਕਸ਼ਨ ਲੈ ਸਕਦੀ ਹੈ ਅਤੇ ਹੁਣ ਸਿੱਧੂ ਨੇ ਇਸ ਵੀਡੀਓ ਨੂੰ ਟਵੀਟ ਕਰਦਿਆਂ ਲਿਖਿਆ ਕਿ ਹੁਣ ਤੁਹਾਨੂੰ ਕੌਣ ਰੋਕ ਰਿਹਾ ਹੈ ਕੇਜਰੀਵਾਲ।


ਦੱਸ ਦਈਏ ਕਿ ਕੇਜਰੀਵਾਲ ਇਸ ਵੀਡੀਓ ਵਿੱਚ ਸਾਬਕਾ ਸੀ.ਐਮ ਚਰਨਜੀਤ ਸਿੰਘ ਚੰਨੀ ਦਾ ਨਾਂ ਲੈ ਕੇ ਕਹਿ ਰਹੇ ਹਨ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਤੋਂ ਨਾਰਾਜ਼ ਹਨ ਅਤੇ ਬਰਗਾੜੀ-ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਦੇ ਨਾਂ ਜਾਣਨਾ ਚਾਹੁੰਦੇ ਹਨ। ਤਤਕਾਲੀ ਸੀਐਮ ਚੰਨੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਦੇਖੀਏ ਤਾਂ 24 ਘੰਟਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ। ਇਸ ਵੀਡੀਓ ਨੂੰ ਪੋਸਟ ਕਰਨ ਦੇ ਨਾਲ ਹੀ ਸਿੱਧੂ ਨੇ ਆਪਣੇ ਟਵੀਟ ‘ਤੇ ਲਿਖਿਆ ਕਿ ਹੁਣ ਤੁਹਾਨੂੰ ਕੌਣ ਰੋਕ ਰਿਹਾ ਹੈ ਕੇਜਰੀਵਾਲ। ਇਸ ਤੋਂ ਬਾਅਦ ਲੋਕਾਂ ਦੀ ਮਿਲੀ ਜੁਲੀ ਪ੍ਰਤੀਕਿਰਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...