May 31, 2026, 2:11 am
----------- Advertisement -----------
HomeNewsBreaking Newsਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ

Published on

----------- Advertisement -----------

ਮੋਹਾਲੀ: ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਸਰਕਾਰ ਆਉਣ ਦੀ ਵੱਡੀ ਵਜ੍ਹਾ ਉਨ੍ਹਾਂ ਵੱਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਨਾਉਣ ਦਾ ਵਾਅਦਾ ਸੀ। ਪੰਜਾਬ ‘ਚ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਦੀਆਂ ਇਮਾਰਤਾਂ ਦੀ ਖਸਤਾ ਹਾਲਤ ਸਮੇਤ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਵੱਡੀ ਕਮੀਂ ਪੰਜਾਬ ਨੂੰ ਘੁਣ ਵਾਂਗ ਅੰਦਰੋ-ਅੰਦਰ ਖਾ ਰਹੀ ਸੀ। ਆਪ ਦੀ ਸਰਕਾਰ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਪਹਿਲ ਦੇ ਆਧਾਰ ’ਤੇ ਦਿੱਤੀਆਂ ਜਾਣਗੀਆਂ। ਇਸੇ ਦੇ ਚੱਲਦਿਆਂ ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ 6 ਫ਼ੇਜ਼ ਸਥਿਤ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਜਿੱਥੇ ਮਰੀਜ਼ਾਂ ਨਾਲ ਦਰਪੇਸ਼ ਸਮੱਸਿਆਂ ਬਾਰੇ ਜਾਣਿਆ ਉੱਥੇ ਹੀ ਡਾਕਟਰਾਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਬਾਰੇ ਵੀ ਵਿਸਥਾਰ ’ਚ ਪੁੱਛਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਹਾਲਤ ਵੀ ਕਾਫ਼ੀ ਗੰਭੀਰ ਹੈ ਅਤੇ ਡਾਕਟਰਾਂ ਦੀ ਕਮੀਂ ਵੀ ਵੱਡੀ ਸਮੱਸਿਆਂ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਹਸਪਤਾਲਾਂ ਨੁੰ ਕਦੇ ਤਵੱਜੋਂ ਹੀ ਨਹੀਂ ਦਿੱਤੀ। ਉਨ੍ਹਾਂ ਸੀਨੀਅਰ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਟਾਫ਼ ਅਤੇ ਮਰੀਜ਼ਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਇੱਕ ਖਰੜਾ ਬਣਾ ਕੇ ਦੇਣ ਤਾਂ ਜੋ ਜਲਦ ਤੋਂ ਜਲਦ ਸਮੱਸਿਆ ਦਾ ਹੱਲ ਕੱਢਿਆ ਜਾਵੇ।

ਇਸ ਮੌਕੇ ਉਨ੍ਹਾਂ ਨੂੰ ਡਾਕਟਰਾਂ ਅਤੇ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀ ਵੀ ਮਿਲੇ ਜਿਨ੍ਹਾਂ ਪੱਕੇ ਕਰਨ ਸਮੇਤ ਆਪਣੀਆਂ ਹੋਰ ਸਮੱਸਿਆਵਾਂ ਤੋਂ ਵਿਧਾਇਕ ਕੁਲਵੰਤ ਸਿੰਘ ਨੂੰ ਜਾਣੂ ਕਰਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਦੇ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਸਭ ਤੋਂ ਪਹਿਲਾਂ ਮੁਰੰਮਤ ਦਾ ਕੰਮ ਕਰਵਾਇਆ ਜਾਏਗਾ ਅਤੇ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਏ ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇl

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...