April 21, 2026, 2:14 pm
----------- Advertisement -----------
HomeNewsEntertainmentਅਦਾਕਾਰਾ ਦੇਬੀਨਾ ਬੈਨਰਜੀ ਨੇ ਨਿਭਾਈ ਗੋਦ ਭਰਾਈ ਦੀ ਰਸਮ,ਤਸਵੀਰਾਂ ਹੋਈਆਂ ਵਾਇਰਲ

ਅਦਾਕਾਰਾ ਦੇਬੀਨਾ ਬੈਨਰਜੀ ਨੇ ਨਿਭਾਈ ਗੋਦ ਭਰਾਈ ਦੀ ਰਸਮ,ਤਸਵੀਰਾਂ ਹੋਈਆਂ ਵਾਇਰਲ

Published on

----------- Advertisement -----------

ਟੀਵੀ ਅਦਾਕਾਰਾ ਦੇਬੀਨਾ ਬੈਨਰਜੀ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ ਦਾ ਸਭ ਤੋਂ ਖੂਬਸੂਰਤ ਸਫਰ ਬਤੀਤ ਕਰ ਰਹੀ ਹੈ। ਜਲਦ ਹੀ ਦੇਬੀਨਾ ਬੈਨਰਜੀ ਮਾਂ ਬਣਨ ਜਾ ਰਹੀ ਹੈ। ਦੇਬੀਨਾ ਬੈਨਰਜੀ ਆਪਣੀ ਪ੍ਰੈਗਨੈਂਸੀ ‘ਚ ਆਪਣਾ ਬਹੁਤ ਧਿਆਨ ਰੱਖ ਰਹੀ ਹੈ। ਕੁਝ ਸਮਾਂ ਪਹਿਲਾਂ ਦੇਬੀਨਾ ਬੈਨਰਜੀ ਨੇ ਆਪਣੀ ਬੇਬੀ ਸ਼ਾਵਰ ਦੀ ਰਸਮ ਅਦਾ ਕੀਤੀ ਹੈ। ਬੇਬੀ ਸ਼ਾਵਰ ਸਮਾਰੋਹ ਦੌਰਾਨ ਦੇਬੀਨਾ ਬੈਨਰਜੀ ਨੂੰ ਦੇਸੀ ਅਵਤਾਰ ‘ਚ ਚਹਿਕਦੇ ਦੇਖਿਆ ਗਿਆ। ਦੇਬੀਨਾ ਬੈਨਰਜੀ ਨੇ ਆਪਣੇ ਬੇਬੀ ਸ਼ਾਵਰ ਦੀਆਂ ਰਸਮਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੇਬੀਨਾ ਲਾਲ ਰੰਗ ਦੀ ਡਰੈੱਸ ‘ਚ ਬਹੁਤ ਹੀ ਖੂਬਸੂਰਤ ਦਿਖਾਈ ਦੇ ਰਹੀ ਹੈ ।

ਲਾਲ ਰੰਗ ਦੀ ਡਰੈੱਸ ਦੇ ਨਾਲ ਨਾਲ ਉਸ ਨੇ ਲਾਲ ਬਿੰਦੀ ਅਤੇ ਲਿਪਸਟਿਕ ਵੀ ਲਗਾਈ ਹੋਈ ਸੀ । ਦੇਬੀਨਾ ਇਸ ਮੌਕੇ ਪੂਰੇ ਟ੍ਰੈਡੀਸ਼ਨਲ ਲੁੱਕ ‘ਚ ਨਜ਼ਰ ਆਈ ਅਤੇ ਇਸ ਦੇ ਨਾਲ ਉਸ ਨੇ ਸੋਨੇ ਦੇ ਗਹਿਣੇ ਵੀ ਪਾਏ ਹੋਏ ਸਨ । ਦੇਬੀਨਾ ਦੇ ਮਾਪਿਆਂ ਵੱਲੋਂ ਉਸ ਦੇ ਲਈ ਬੰਗਾਲੀ ਰਸਮ ਰਿਵਾਜ਼ ਦੇ ਨਾਲ ਗੋਦ ਭਰਾਈ ਦੀ ਰਸਮ ਕਰਵਾਈ । ਕੁਝ ਦਿਨ ਪਹਿਲਾਂ ਹੀ ਦੇਬੀਨਾ ਨੇ ਆਪਣੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ ।

ਫਰਵਰੀ ਮਹੀਨੇ ‘ਚ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਖੁਸ਼ਖ਼ਬਰੀ ਨੂੰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਸੀ । ਇਸ ਦੇ ਨਾਲ ਹੀ ਦੋਵਾਂ ਨੇ ਲਿਖਿਆ ਸੀ ਕਿ ‘ਤਿੰਨ ਬਣਨ ਜਾ ਰਹੇ ਹਾਂ। ਚੌਧਰੀ ਜੂਨੀਅਰ ਜਲਦ ਆ ਰਿਹਾ ਹੈ । ਤੁਹਾਡੀਆਂ ਦੁਆਵਾਂ ਦੀ ਜ਼ਰੂਰਤ ਹੈ’।ਦੋਵਾਂ ਦੇ ਪ੍ਰਸ਼ੰਸਕਾਂ ਨੂੰ ਦੇਬੀਨਾ ਦੇ ਵੱਲੋਂ ਸ਼ੇਅਰ ਕੀਤੀਆਂ ਗਈਆਂ ਇਹ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਹਨ । ਪ੍ਰਸ਼ੰਸਕਾਂ ਵੱਲੋਂ ਦੋਵਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...