ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨੇ ਸ਼ੁੱਕਰਵਾਰ ਨੂੰ ਬੁੱਢੇ ਨਾਲੇ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦੀ ਹੀ ਇਸ ਦੀ ਸਫ਼ਾਈ ਲਈ ਮੁਹਿੰਮ ਚਲਾਈ ਜਾਵੇਗੀ। ਸਫ਼ਾਈ ਦਾ ਕੰਮ ਪਹਿਲਾਂ ਬਾਹਰੋਂ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਵਿਧਾਇਕ ਨੇ ਬਾਅਦ ਵਿੱਚ ਬੁੱਢਾ ਨਾਲ਼ੇ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ। ਇਸ ਤੋਂ ਇਲਾਵਾ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਬਾਰੇ ਵੀ ਚਰਚਾ ਕੀਤੀ।
ਬੁੱਢੇ ਨਾਲੇ ਦਾ ਜਾਇਜ਼ਾ ਲੈਂਦੇ ਹੋਏ ਗੋਗੀ ਨੇ ਕਾਂਗਰਸ ਸਰਕਾਰ ਅਤੇ ਹੋਰ ਸਰਕਾਰਾਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕੁਝ ਨਹੀਂ ਕੀਤਾ। ਸਿਰਫ ਲੋਕਾਂ ਨੂੰ ਧੋਖਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਸੀਂ ਬੁੱਢੇ ਨਾਲੇ ਦੇ ਬਾਹਰਲੀ ਗੰਦਗੀ ਨੂੰ ਸਾਫ਼ ਕਰਾਂਗੇ ਅਤੇ ਫਿਰ ਇਸ ਦੇ ਅੰਦਰਲੇ ਹਿੱਸੇ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਦੱਸ ਦਈਏ ਕਿ ਵਿਧਾਇਕ ਗੋਗੀ ਦੇ ਆਉਣ ਤੋਂ ਪਹਿਲਾਂ ਨਿਗਮ ਨੇ ਬੁੱਢੇ ਨਾਲੇ ਦੇ ਆਲੇ-ਦੁਆਲੇ ਸਫਾਈ ਅਤੇ ਕੂੜਾ ਚੁੱਕਣ ਦਾ ਕੰਮ ਸ਼ੁਰੂ ਕਰਵਾਇਆ। ਨਿਗਮ ਨੇ ਇਸ ਕੰਮ ਲਈ 16 ਟਿੱਪਰ ਅਤੇ 6 ਜੇ.ਸੀ.ਬੀ ਮਸ਼ੀਨਾਂ ਸਮੇਤ ਸੌ ਦੇ ਕਰੀਬ ਸਫ਼ਾਈ ਕਰਮਚਾਰੀ ਤਾਇਨਾਤ ਕੀਤੇ ਹਨ। ਹੈਬੋਵਾਲ ਪੁਲੀ ’ਤੇ ਇੰਨੀ ਗਿਣਤੀ ’ਚ ਸਰਕਾਰੀ ਵਾਹਨਾਂ ਦੇ ਆਉਣ ਕਾਰਨ ਜਾਮ ਵਰਗੀ ਸਥਿਤੀ ਬਣੀ ਰਹੀ।
----------- Advertisement -----------
ਵਿਧਾਇਕ ਗੁਰਪ੍ਰੀਤ ਗੋਗੀ ਨੇ ਲੁਧਿਆਣਾ ਵਿਖੇ ਬੁੱਢੇ ਨਾਲੇ ਦਾ ਲਿਆ ਜਾਇਜ਼ਾ
Published on
----------- Advertisement -----------
----------- Advertisement -----------












