November 17, 2026, 3:05 am
----------- Advertisement -----------
HomeNewsLatest Newsਕੇਂਦਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ - 3 ਮਹੀਨਿਆਂ 'ਚ 85 ਹਜ਼ਾਰ...

ਕੇਂਦਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ – 3 ਮਹੀਨਿਆਂ ‘ਚ 85 ਹਜ਼ਾਰ ਪ੍ਰੀਪੇਡ ਬਿਜਲੀ ਮੀਟਰ ਲਗਾਓ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਕਰਾਰਾ ਝਟਕਾ ਦਿੱਤਾ ਹੈ। ਕੇਂਦਰ ਨੇ ਆਮ ਆਦਮੀ ਪਾਰਟੀ ਨੂੰ 85,000 ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ ਹੈ। ਇਸ ਦੇ ਲਈ 3 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਮੀਟਰ ਨਾ ਲਗਾਏ ਗਏ ਤਾਂ ਕੇਂਦਰ ਨੇ ਬਿਜਲੀ ਸੁਧਾਰ ਫੰਡ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਨਾਲ ਹਰ ਘਰ ਨੂੰ 300 ਯੂਨਿਟ ਬਿਜਲੀ ਦੇਣ ਦੇ ‘ਆਪ’ ਦੇ ਦਾਅਵੇ ਨੂੰ ਝਟਕਾ ਲੱਗਾ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ਦੇ ਜਵਾਬ ਵਿੱਚ ਕੇਂਦਰ ਨੇ ਇਹ ਚੇਤਾਵਨੀ ਦਿੱਤੀ ਹੈ।
ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਪ੍ਰੀ-ਪੇਡ ਬਿਜਲੀ ਮੀਟਰ ਲਗਾਏ ਜਾ ਰਹੇ ਹਨ। ਕੇਂਦਰ ਸਰਕਾਰ ਇਸ ਦਾ 15 ਫੀਸਦੀ ਖਰਚਾ ਸਹਿਣ ਕਰ ਰਹੀ ਹੈ। ਕੇਂਦਰ ਸਰਕਾਰ ਨੇ 2023 ਤੱਕ 25 ਕਰੋੜ ਮੀਟਰ ਲਗਾਉਣ ਦਾ ਟੀਚਾ ਰੱਖਿਆ ਹੈ। ਪੰਜਾਬ ਲਈ ਇਹ ਵੀ ਔਖਾ ਹੈ ਕਿ ਇੱਥੋਂ ਦੇ ਕਿਸਾਨਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈ।
ਜਦੋਂ ਕਿ ਘਰਾਂ ਨੂੰ 300 ਯੂਨਿਟ ਮੁਫਤ ਦਿੱਤੇ ਜਾਣੇ ਹਨ ਤਾਂ ਪ੍ਰੀ-ਪੇਡ ਮੀਟਰ ਦੀ ਸਕੀਮ ਕਿਵੇਂ ਲਾਗੂ ਹੋਵੇਗੀ? ਇਸ ਵਿੱਚ ਲੋਕਾਂ ਨੂੰ ਬਿਜਲੀ ਲਈ ਮੋਬਾਈਲ ਵਾਂਗ ਮੀਟਰ ਰੀਚਾਰਜ ਕਰਨਾ ਹੋਵੇਗਾ। ਕੇਂਦਰ ਇਸ ਪਿੱਛੇ ਬਿਜਲੀ ਚੋਰੀ ਰੋਕਣ ਦਾ ਤਰਕ ਦੇ ਰਿਹਾ ਹੈ। ਹੁਣ ਪੰਜਾਬ ਸਰਕਾਰ ਕੀ ਦਿੰਦੀ ਹੈ ਇਹ ਦਿਲਚਸਪ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...