November 17, 2026, 5:27 am
----------- Advertisement -----------
HomeNewsLatest Newsਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਡੀ.ਸੀਜ਼ ਅਤੇ...

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

Published on

----------- Advertisement -----------

– ਅਲਾਟ ਕੀਤੀਆਂ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼, ਗੈਰ ਕਾਨੂੰਨੀ ਮਾਈਨਿੰਗ ਲਈ ਐਸ.ਐਸ.ਪੀ. ਸਿੱਧੇ ਤੌਰ `ਤੇ ਹੋਣਗੇ ਜ਼ਿੰਮੇਵਾਰ

ਚੰਡੀਗੜ੍ਹ : – ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। 

ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ`ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

ਇਸ ਤੋਂ ਇਲਾਵਾ ਐਸ.ਐਸ.ਪੀਜ਼ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿਮੇਵਾਰੀ ਸਬੰਧਤ ਐਸਐਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...