September 3, 2026, 3:28 am
----------- Advertisement -----------
HomePunjabbusinessਪਹਿਲਾਂ ਹੀ ਨਿਪਟਾ ਲੋ ਜ਼ਰੂਰੀ ਕੰਮ, ਬੈਂਕ 4 ਦਿਨ ਰਹਿਣਗੇ ਬੰਦ

ਪਹਿਲਾਂ ਹੀ ਨਿਪਟਾ ਲੋ ਜ਼ਰੂਰੀ ਕੰਮ, ਬੈਂਕ 4 ਦਿਨ ਰਹਿਣਗੇ ਬੰਦ

Published on

----------- Advertisement -----------

ਬੈਂਕ ਵਿੱਚ ਜ਼ਰੂਰੀ ਕੰਮ ਕਰਵਾਉਣ ਵਾਲਿਆਂ ਨੂੰ ਅਗਲੇ ਕੁਝ ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦਾ ਕਾਰਨ ਇਹ ਹੈ ਕਿ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ। 28 ਅਤੇ 29 ਮਾਰਚ ਨੂੰ ਬੈਂਕ ਕਰਮੀ ਹੜਤਾਲ ‘ਤੇ ਜਾਣਗੇ। 26 ਮਾਰਚ ਮਹੀਨੇ ਦਾ ਆਖਰੀ ਸ਼ਨੀਵਾਰ ਹੋਵੇਗਾ ਅਤੇ ਫਿਰ ਐਤਵਾਰ ਨੂੰ ਛੁੱਟੀ ਹੋਵੇਗੀ।

ਅਜਿਹੇ ‘ਚ ਚਾਰ ਦਿਨਾਂ ਤੱਕ ਬੈਂਕ ‘ਚ ਕੋਈ ਕੰਮ ਨਹੀਂ ਹੋਵੇਗਾ। ਦੋ ਰੋਜ਼ਾ ਹੜਤਾਲ ਵਿੱਚ ਬੈਂਕ ਕਰਮਚਾਰੀ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਨਜ਼ਰ ਆਉਣਗੇ। ਹਾਲਾਂਕਿ ਖਾਸ ਗੱਲ ਇਹ ਹੈ ਕਿ SBI ਦੀਆਂ ਬ੍ਰਾਂਚਾਂ ਇਸ ਹੜਤਾਲ ‘ਚ ਹਿੱਸਾ ਨਹੀਂ ਲੈਣਗੀਆਂ। ਦੇਸ਼ ਦਾ ਸਭ ਤੋਂ ਵੱਡਾ ਬੈਂਕ ਹੋਣ ਕਾਰਨ ਲੋਕਾਂ ਨੂੰ ਇਸ ਤੋਂ ਕੁਝ ਰਾਹਤ ਮਿਲੇਗੀ। ਬੈਂਕਾਂ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਮੁੱਖ ਕਾਰਨ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਦਾ ਵਿਰੋਧ ਹੈ। ਐਸੋਸੀਏਸ਼ਨ ਦੇ ਮੈਂਬਰ ਓਪੀ ਮਹਿਤਾ ਨੇ ਕਿਹਾ ਹੈ ਕਿ ਬੈਂਕ 2 ਦਿਨ ਬੰਦ ਰਹਿਣਗੇ ਅਤੇ ਇਸ ਦੌਰਾਨ ਕੁੱਲ 1500 ਕਰਮਚਾਰੀ ਹੜਤਾਲ ‘ਤੇ ਰਹਿਣਗੇ। ਬੈਂਕਾਂ ਵਿੱਚ ਨਕਦ ਲੈਣ-ਦੇਣ ਨਹੀਂ ਹੋਵੇਗਾ ਅਤੇ ਚੈੱਕ ਕਲੀਅਰਿੰਗ ਦਾ ਕੰਮ ਵੀ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...