June 7, 2026, 10:02 am
----------- Advertisement -----------
HomeNewsEntertainmentਕਰੀਨਾ ਕਪੂਰ ਨੂੰ ਬਿਰਯਾਨੀ ਤੇ ਹਲਵਾ ਖਾਣ ਦੀ ਮਿਲੀ ਸਜ਼ਾ,ਦੇਖੋ ਵਾਇਰਲ ਵੀਡੀਓ

ਕਰੀਨਾ ਕਪੂਰ ਨੂੰ ਬਿਰਯਾਨੀ ਤੇ ਹਲਵਾ ਖਾਣ ਦੀ ਮਿਲੀ ਸਜ਼ਾ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਦਾਕਾਰੀ ਦੇ ਨਾਲ-ਨਾਲ ਤੰਦਰੁਸਤੀ ਲਈ ਵੀ ਜਾਣੀ ਜਾਂਦੀ ਹੈ, ਪਰ ਹਾਲ ਹੀ ਵਿੱਚ ਉਹ ਆਪਣੀ ਖੁਰਾਕ ਛੱਡ ਬਿਰਯਾਨੀ ਅਤੇ ਹਲਵੇ ‘ਤੇ ਟੁੱਟ ਪਈ । ਉਸ ਨੇ ਆਪਣੀ ਟੀਮ ਨਾਲ ਇਸ ਸਵਾਦਿਸ਼ਟ ਭੋਜਨ ਦਾ ਬਹੁਤ ਸੁਆਦ ਚੱਖਿਆ, ਪਰ ਹੁਣ ਉਸ ਨੂੰ ਇਸ ਦਾ ਨਤੀਜਾ ਭੁਗਤਣਾ ਪੈ ਰਿਹਾ ਹੈ। ਜੀ ਹਾਂ, ਕਰੀਨਾ ਨੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਗੈਰ-ਸਿਹਤਮੰਦ ਭੋਜਨ ਖਾਣ ਤੋਂ ਬਾਅਦ ਜ਼ੋਰਦਾਰ ਯੋਗਾ ਕਰਦੀ ਨਜ਼ਰ ਆ ਰਹੀ ਹੈ। ਕਰੀਨਾ ਕਪੂਰ ਖ਼ਾਨ ਵੀਡੀਓ ’ਚ ਆਪਣੇ ਘਰ ਦੀ ਛੱਤ ’ਤੇ ਯੋਗਾ ਕਰ ਰਹੀ ਹੈ। ਉਸ ਦੀ ਡੈਡੀਕੇਸ਼ਨ ਇਸ ਵੀਡੀਓ ’ਚ ਸਾਫ ਦੇਖੀ ਜਾ ਸਕਦੀ ਹੈ।

ਕਰੀਨਾ ਕਪੂਰ ਖ਼ਾਨ ਨੇ ਇਸ ਵੀਡੀਓ ਨਾਲ ਮਜ਼ੇਦਾਰ ਕੈਪਸ਼ਨ ਲਿਖੀ ਹੈ। ਕਰੀਨਾ ਕਪੂਰ ਨੇ ਲਿਖਿਆ, ‘ਜਦੋਂ ਤੁਹਾਡੀ ਯੋਗਾ ਟੀਚਰ ਤੁਹਾਨੂੰ ਇੰਸਟਾਗ੍ਰਾਮ ’ਤੇ ਫਾਲੋਅ ਕਰਦੀ ਹੋਵੇ ਤਾਂ ਸਮਝੋ ਇਹ ਸਮਾਂ ਹੈ ਬਿਰਿਆਨੀ ਤੇ ਹਲਵੇ ਨੂੰ ਬਾਏ-ਬਾਏ ਕਹਿਣ ਦਾ।’ ਇਸ ਕੈਪਸ਼ਨ ਨਾਲ ਕਰੀਨਾ ਨੇ #UntilWeMeetAgain ਦੀ ਵਰਤੋਂ ਕੀਤੀ ਹੈ। ਕਰੀਨਾ ਕਪੂਰ ਖ਼ਾਨ ਨੇ ਪਿਛਲੇ ਦਿਨੀਂ ਮਾਲਦੀਵ ਤੋਂ ਵਾਪਸ ਆਉਣ ਤੋਂ ਬਾਅਦ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ’ਚ ਉਹ ਆਪਣੀ ਟੀਮ ਨਾਲ ਬਿਰਿਆਨੀ ਦਾ ਮਜ਼ਾ ਲੈ ਰਹੀ ਸੀ। ਇਸ ਤੋਂ ਬਾਅਦ ਕਰੀਨਾ ਦੀ ਹਲਵਾ ਖਾਂਦਿਆਂ ਦੀ ਇਕ ਵੀਡੀਓ ਸਾਹਮਣੇ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...