June 27, 2026, 3:34 pm
----------- Advertisement -----------
HomeNewsBreaking NewsIPL 2022: ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਕ੍ਰਿਕਟ ਦਾ ਮਹਾਂਮੁਕਾਬਲਾ, ਚੇਨਈ...

IPL 2022: ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਕ੍ਰਿਕਟ ਦਾ ਮਹਾਂਮੁਕਾਬਲਾ, ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਹੋਣਗੇ ਆਹਮੋ – ਸਾਹਮਣੇ

Published on

----------- Advertisement -----------

ਅੱਜ ਤੋਂ ਕ੍ਰਿਕਟ ਦੇ ਮਹਾਂਮੁਕਾਬਲੇ ​​ਯਾਨੀ IPL ਦੇ 15 ਵੇਂ ਸੀਜ਼ਨ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਪਹਿਲਾ ਮੈਚ ਪਿਛਲੇ ਸਾਲ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ ਸ਼ਾਮ 7:30 ਵਜੇ ਤੋਂ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। 14 ਸਾਲਾਂ ਤੋਂ ਚੇਨਈ ਟੀਮ ਦੀ ਕਪਤਾਨੀ ਕਰ ਰਹੇ ਮਹਿੰਦਰ ਸਿੰਘ ਧੋਨੀ ਹੁਣ ਕਪਤਾਨ ਨਹੀਂ ਰਹਿਣਗੇ। ਧੋਨੀ ਨੇ ਉਨ੍ਹਾਂ ਦੀ ਜਗ੍ਹਾ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਕਪਤਾਨੀ ਸੌਂਪੀ ਹੈ। 26 ਅਪ੍ਰੈਲ 2019 ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਚੇਨਈ ਦੀ ਟੀਮ ਧੋਨੀ ਦੀ ਕਪਤਾਨੀ ਤੋਂ ਬਿਨਾਂ ਮੈਦਾਨ ‘ਤੇ ਉਤਰੇਗੀ।
ਜ਼ਿਕਰਯੋਗ ਹੈ ਕਿ ਚੇਨਈ ਨੇ ਹੁਣ ਤੱਕ 12 ਵਾਰ ਆਈਪੀਐਲ ਦਾ ਪਹਿਲਾ ਮੈਚ ਖੇਡਿਆ ਹੈ ਜਿਸ ਵਿੱਚ 6 ਵਾਰ ਜਿੱਤ ਅਤੇ 6 ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੂਜੇ ਪਾਸੇ ਕੇਕੇਆਰ ਨੇ ਆਪਣੇ 14 ਮੈਚਾਂ ‘ਚੋਂ 10 ਸ਼ੁਰੂਆਤੀ ਮੈਚ ਜਿੱਤੇ ਹਨ। ਆਈਪੀਐਲ ਦੇ ਪਹਿਲੇ ਮੈਚ ਵਿੱਚ ਚੇਨਈ ਟੀਮ ਦੇ ਦੋ ਵੱਡੇ ਖਿਡਾਰੀ ਦੀਪਕ ਚਾਹਰ ਅਤੇ ਮੋਇਨ ਅਲੀ ਖੇਡਦੇ ਨਜ਼ਰ ਨਹੀਂ ਆਉਣਗੇ। ਜੇਕਰ ਕੋਲਕਾਤਾ ਦੀ ਗੱਲ ਕਰੀਏ ਤਾਂ ਪਹਿਲੇ ਮੈਚ ‘ਚ ਅਜਿੰਕਿਆ ਰਹਾਣੇ ਅਤੇ ਵੈਂਕਟੇਸ਼ ਅਈਅਰ ਬੱਲੇਬਾਜ਼ੀ ਕਰਦੇ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...