ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਮੋਹਾਲੀ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਨੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦਿਆਂ ਵਿੱਚੋ 6 ਗਾਰੰਟੀਆਂ ਮੁੱਖ ਹਨ, ਜਿਸ ਨੂੰ ਪੂਰਾ ਕੀਤਾ ਜਾਵੇ। ਸਰਕਾਰ ਨੇ ਜੋ ਵੋਟਾਂ ਤੋਂ ਪਹਿਲਾਂ ਵਾਅਦੇ ਕੀਤੇ ਹਨ, ਉਨ੍ਹਾਂ ’ਤੇ ਭਾਜਪਾ ਦੀ ਨਜ਼ਰ ਰਹੇਗੀ ਅਤੇ ਪਾਰਟੀ ਪਹਿਰਾ ਦੇਵੇਗੀ। ਅੱਗੇ ਉਨ੍ਹਾਂ ਕਿਹਾ ਕਿ ਜਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਸ਼ਟਾਚਾਰ ਦੇ ਤੌਰ ’ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ ਅਤੇ ਪੈਕੇਜ ਦੀ ਮੰਗ ਕੀਤੀ ਹੈ, ਉਸ ਤੋਂ ਸ਼ੰਕਾ ਪੈਦਾ ਹੋ ਰਹੀ ਹੈ ਕਿ ਕਿਤੇ ਇਹ ਗਾਰੰਟੀਆਂ ਤੋਂ ਭੱਜਣ ਲਈ ਰਸਤਾ ਤਾਂ ਨਹੀਂ ਲੱਭ ਰਹੇ ਹਨ। ਜੇਕਰ ਰਸਤਾ ਲੱਭ ਰਹੇ ਹਨ ਤਾਂ ਇਹ ਪੰਜਾਬ ਨਾਲ ਬਹੁਤ ਵੱਡਾ ਧੋਖਾ ਹੋਵੇਗਾ।
ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ਦੌਰਾਨ ਪਾਰਟੀ ਨੂੰ 6.6 ਫ਼ੀਸਦੀ ਵੋਟਾਂ ਪਈਆਂ ਹਨ ਅਤੇ ਚੋਣਾਂ ਨੂੰ ਲੈ ਕੈ ਫੀਡਬੈਕ ਲਈ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਨਤਾ ਨੇ ਸਾਨੂੰ ਪਹਿਰੇਦਾਰ ਦੀ ਭੂਮਿਕਾ ਦਿੱਤੀ ਹੈ ਜੋ ਭੂਮਿਕਾ ਪੰਜਾਬ ਦੇ ਲੋਕਾਂ ਨੇ ਸਾਨੂੰ ਦਿੱਤੀ ਹੈ, ਉਹ ਅਸੀਂ ਨਿਭਾਵਾਂਗੇ।
----------- Advertisement -----------
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਸਾਧਿਆ ਨਿਸ਼ਾਨਾ
Published on
----------- Advertisement -----------
----------- Advertisement -----------












