ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਪੂਰਥਲਾ ਪਹੁੰਚ ਵਿਖੇ ਆਪਣੇ ਸਮਰਥਕ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਸ਼ਨੀਵਾਰ ਨੂੰ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਲੈ ਕੇ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਤੰਜ ਕੱਸਿਆ ਗਿਆ ਹੈ ਅਤੇ ਕਾਂਗਰਸ ਪਾਰਟੀ ਨੂੰ ਸਿੱਧੂ ਤੋਂ ਸਾਵਧਾਨ ਰਹਿਣ ਲਈ ਕਿਹਾ ਹੈ।

ਦੱਸ ਦਈਏ ਕਿ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਟਵੀਟ ਕਰ ਲਿਖਿਆ ਕਿ ਸਾਵਧਾਨ.. ਕਾਂਗਰਸ! ਘਰ ਦਾ ਭੇਤੀ ਲੰਕਾ ਢਾਏ।











