November 17, 2026, 5:54 am
----------- Advertisement -----------
HomeNewsBreaking Newsਪੈਟਰੋਲ ਪੰਜਾਬ 'ਚ ਸੈਂਕੜਾ ਲਾਉਣ ਦੇ ਕਰੀਬ

ਪੈਟਰੋਲ ਪੰਜਾਬ ‘ਚ ਸੈਂਕੜਾ ਲਾਉਣ ਦੇ ਕਰੀਬ

Published on

----------- Advertisement -----------

ਚੰਡੀਗੜ੍ਹ, 27 ਮਾਰਚ 2022 – ਪੈਟਰੋਲ ਪੰਜਾਬ ਵਿੱਚ ਸੈਂਕੜਾ ਲਾਉਣ ਦੀ ਤਿਆਰੀ ਕਰ ਰਿਹਾ ਹੈ। ਅੰਦਾਜ਼ਾ ਹੈ ਕਿ ਜਿਸ ਦਰ ਨਾਲ ਪੈਟਰੋਲ ਦੀਆਂ ਕੀਮਤਾਂ ਰੋਜ਼ਾਨਾ ਵਧ ਰਹੀਆਂ ਹਨ, ਸੋਮਵਾਰ ਜਾਂ ਮੰਗਲਵਾਰ ਨੂੰ ਪੈਟਰੋਲ 100 ਰੁਪਏ ਦਾ ਅੰਕੜਾ ਪਾਰ ਕਰ ਜਾਵੇਗਾ। ਐਤਵਾਰ ਨੂੰ ਵੀ ਪੈਟਰੋਲ 48 ਪੈਸੇ ਅਤੇ ਡੀਜ਼ਲ 52 ਪੈਸੇ ਮਹਿੰਗਾ ਹੋਇਆ ਹੈ।

ਪਿਛਲੇ ਸੋਮਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਛੱਡ ਕੇ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਐਤਵਾਰ ਨੂੰ ਇਨ੍ਹਾਂ ਕੀਮਤਾਂ ਵਿੱਚ ਵਾਧਾ ਆਮ ਦਿਨਾਂ ਨਾਲੋਂ ਘੱਟ ਸੀ। ਜਿੱਥੇ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 98.68 ਰੁਪਏ ਸੀ, ਉੱਥੇ ਹੀ ਐਤਵਾਰ ਨੂੰ ਇਹ ਰੇਟ 99 ਰੁਪਏ ਨੂੰ ਪਾਰ ਕਰਕੇ 99.16 ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਸ਼ਨੀਵਾਰ ਨੂੰ 87.43 ਰੁਪਏ ਤੋਂ ਵਧ ਕੇ 87.95 ਰੁਪਏ ਹੋ ਗਈ ਹੈ।

ਇਸ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਮੰਗਲਵਾਰ ਤੋਂ ਸ਼ੁਰੂ ਹੋਇਆ ਸੀ। ਪਿਛਲੇ ਛੇ ਦਿਨਾਂ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ ਵਿੱਚ 3.55 ਰੁਪਏ ਦਾ ਵਾਧਾ ਹੋਇਆ ਹੈ। ਡੀਜ਼ਲ ਦੀ ਕੀਮਤ ਡੀਜ਼ਲ ਦੀ ਕੀਮਤ 6 ਦਿਨਾਂ ‘ਚ 3.54 ਰੁਪਏ ਵਧ ਗਈ ਹੈ।

ਪੰਜਾਬ ਵਿੱਚ ਪਿਛਲੇ ਸਾਲ 2 ਨਵੰਬਰ 2021 ਨੂੰ ਪੈਟਰੋਲ ਦੀ ਕੀਮਤ ਸਭ ਤੋਂ ਵੱਧ 111.73 ਰੁਪਏ ਸੀ ਅਤੇ 1 ਨਵੰਬਰ ਨੂੰ ਡੀਜ਼ਲ ਦੀ ਕੀਮਤ ਵੀ 101.28 ਰੁਪਏ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੁਝ ਕਮੀ ਆਈ ਅਤੇ ਲੋਕਾਂ ਨੂੰ ਕੁਝ ਰਾਹਤ ਮਿਲੀ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵੈਟ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਸੀ।

2016 ਅਜਿਹਾ ਸਾਲ ਸੀ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 60 ਰੁਪਏ ਦੇ ਕਰੀਬ ਸਨ। ਪਹਿਲੀ ਮਾਰਚ 2016 ਨੂੰ ਪੈਟਰੋਲ ਦੀ ਕੀਮਤ 61.74 ਰੁਪਏ ਅਤੇ ਡੀਜ਼ਲ ਦੀ 1 ਫਰਵਰੀ 2016 ਨੂੰ 44.96 ਰੁਪਏ ਦਰਜ ਕੀਤੀ ਗਈ ਸੀ। ਉਦੋਂ ਤੋਂ ਪੈਟਰੋਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...