ਚੰਡੀਗੜ੍ਹ : – ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਹਰਭਜਨ ਨੇ ਲਿਖਿਆ ਕਿ ਆਪਣੀ ਨਵੀਂ ਭੂਮਿਕਾ ਵਿੱਚ ਉਹ ਆਪਣੇ ਰਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦਾ ਧੰਨਵਾਦ ਕੀਤਾ। ਹਾਲਾਂਕਿ ਉਨ੍ਹਾਂ ਦੇ ਟਵੀਟ ‘ਤੇ ਪਹਿਲੀ ਪ੍ਰਤੀਕਿਰਿਆ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਆਈ ਹੈ। ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਵਾਲ ਨੇ ਪੁੱਛਿਆ ਕਿ ਕੀ ਉਨ੍ਹਾਂ ਨੂੰ ਆਈ.ਪੀ.ਐੱਲ. ਤੋਂ ਫੁਰਸਤ ਮਿਲ ਗਈ ਹੈ |
ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਬਲੀਏਵਾਲ ਨੇ ਵੀ ਪੁੱਛਿਆ ਕਿ ਹਰਭਜਨ ਭੱਜੀ ਨੇ ਨਵਜੋਤ ਸਿੱਧੂ ਦਾ ਧੰਨਵਾਦ ਕਿਉਂ ਨਹੀਂ ਕੀਤਾ। ਉਨ੍ਹਾਂ ਹਰਭਜਨ ਸਿੰਘ ਨੂੰ ਪੁੱਛਿਆ ਕਿ ਪੰਜਾਬ ਕਾਂਗਰਸ ਦੇ ਕੈਸ਼ੀਅਰ ਗੁਲਜ਼ਾਰ ਚਾਹਲ ਤੁਹਾਡੀ ਜਿੱਤ ਦਾ ਸਰਟੀਫਿਕੇਟ ਲੈਣ ਕਿਉਂ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਹਰਭਜਨ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ‘ਤੇ ਕੋਈ ਭਰੋਸਾ ਨਹੀਂ ਹੈ।
----------- Advertisement -----------
ਹਰਭਜਨ ਸਿੰਘ ਨੇ ਐਮਪੀ ਬਣਨ ਤੋਂ ਬਾਅਦ ਕਿਹਾ: ਨਵੀਂ ਭੂਮਿਕਾ ਲਈ ਤਿਆਰ, ਕੈਪਟਨ ਦੀ ਪਾਰਟੀ ਨੇ ਕੱਸਿਆ ਤੰਜ਼
Published on
----------- Advertisement -----------
----------- Advertisement -----------












