October 3, 2026, 2:24 am
----------- Advertisement -----------
HomeNewsLatest NewsIPL 2022: ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 4 ਵਿਕਟਾਂ ਨਾਲ ਹਰਾਇਆ

IPL 2022: ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 4 ਵਿਕਟਾਂ ਨਾਲ ਹਰਾਇਆ

Published on

----------- Advertisement -----------

ਮੁੰਬਈ : – ਅੱਜ IPL ‘ਚ ਪਹਿਲਾ ਡਬਲ ਹੈਡਰ ਯਾਨੀ ਦੋ ਮੈਚ ਹਨ। ਪਹਿਲਾ ਮੈਚ ਦਿੱਲੀ ਕੈਪੀਟਲਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਬ੍ਰੇਬੋਰਨ ਸਟੇਡੀਅਮ ‘ਚ ਖੇਡਿਆ ਗਿਆ। ਜਿੱਥੇ ਡੀਸੀ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ । ਮੁੰਬਈ ਨੇ ਈਸ਼ਾਨ ਦੇ 81 ਦੌੜਾਂ ਦੀ ਬਦੌਲਤ 177 ਦੌੜਾਂ ਬਣਾਈਆਂ ਸਨ ।
ਇਸ ਤੋਂ ਬਾਅਦ ਜਦੋਂ ਦਿੱਲੀ ਬੱਲੇਬਾਜ਼ੀ ਕਰਨ ਆਈ ਤਾਂ ਮੁਰੂਗਨ ਅਸ਼ਵਿਨ ਅਤੇ ਬਾਸਿਲ ਥੰਪੀ ਨੇ ਇਕ ਓਵਰ ‘ਚ 2-2 ਵਿਕਟਾਂ ਲੈ ਕੇ ਦਿੱਲੀ ਨੂੰ ਬੈਕ ਫੁੱਟ ‘ਤੇ ਲਿਆਂਦਾ। 100 ਦੌੜਾਂ ‘ਤੇ 6 ਵਿਕਟਾਂ ਗੁਆ ਚੁੱਕੀ ਦਿੱਲੀ ਦੀ ਹਾਰ ਯਕੀਨੀ ਲੱਗ ਰਹੀ ਸੀ ਪਰ ਅਕਸ਼ਰ ਅਤੇ ਲਲਿਤ ਵਿਚਾਲੇ 30 ਗੇਂਦਾਂ ‘ਚ 75 ਦੌੜਾਂ ਦੀ ਸਾਂਝੇਦਾਰੀ ਹੋਈ ਅਤੇ ਦਿੱਲੀ ਦੀ ਜਿੱਤ ਹੋਈ।
ਦੋਵਾਂ ਨੇ ਆਖਰੀ ਓਵਰਾਂ ‘ਚ ਸ਼ਾਨਦਾਰ ਬੱਲੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ 6 ਚੌਕੇ ਅਤੇ 6 ਛੱਕੇ ਲਗਾਏ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ 5 ਵਿਕਟਾਂ ‘ਤੇ 177 ਦੌੜਾਂ ਦਾ ਵੱਡਾ ਸਕੋਰ ਬਣਾਇਆ, ਜਿਸ ਨੂੰ ਦਿੱਲੀ ਕੈਪੀਟਲਸ ਨੇ 6 ਵਿਕਟਾਂ ਦੇ ਨੁਕਸਾਨ ‘ਤੇ 18.2 ਓਵਰਾਂ ‘ਚ ਹਾਸਲ ਕਰ ਲਿਆ।
ਦਿੱਲੀ ਕੈਪੀਟਲਜ਼ ਵੱਲੋਂ ਕੁਲਦੀਪ ਯਾਦਵ ਟੀਮ ਦਾ ਸਭ ਤੋਂ ਸਫਲ ਗੇਂਦਬਾਜ਼ ਰਿਹਾ। ਉਸ ਨੇ ਚਾਰ ਓਵਰਾਂ ਵਿੱਚ ਸਿਰਫ਼ 18 ਦੌੜਾਂ ਦੇ ਕੇ ਤਿੰਨ ਵੱਡੀਆਂ ਵਿਕਟਾਂ ਲਈਆਂ। ਕੁਲਦੀਪ ਨੇ ਕਪਤਾਨ ਰੋਹਿਤ ਸ਼ਰਮਾ, ਅਨਮੋਲਪ੍ਰੀਤ ਸਿੰਘ ਅਤੇ ਕੀਰੋਨ ਪੋਲਾਰਡ ਨੂੰ ਆਪਣਾ ਸ਼ਿਕਾਰ ਬਣਾਇਆ। ਕੁਲਦੀਪ ਨੂੰ ਉਸ ਦੀ ਸਰਵੋਤਮ ਗੇਂਦਬਾਜ਼ੀ ਲਈ ਮੈਨ ਆਫ ਦਾ ਮੈਚ ਦਾ ਪੁਰਸਕਾਰ ਦਿੱਤਾ ਗਿਆ। ਉਸ ਤੋਂ ਇਲਾਵਾ ਖਲੀਲ ਅਹਿਮਦ ਨੇ ਦੋ ਸਫਲਤਾਵਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...