June 11, 2026, 3:50 am
----------- Advertisement -----------
HomeNewsLatest News9 ਰਾਜਾਂ 'ਚ ਹਿੰਦੂਆਂ ਨੂੰ ਮਿਲ ਸਕਦਾ ਘੱਟ ਗਿਣਤੀ ਦਾ ਦਰਜਾ?

9 ਰਾਜਾਂ ‘ਚ ਹਿੰਦੂਆਂ ਨੂੰ ਮਿਲ ਸਕਦਾ ਘੱਟ ਗਿਣਤੀ ਦਾ ਦਰਜਾ?

Published on

----------- Advertisement -----------

ਸੂਬਾ ਸਰਕਾਰਾਂ ਆਪਣੇ ਸੂਬੇ ‘ਚ ਹਿੰਦੂਆਂ ਜਾਂ ਕਿਸੇ ਵੀ ਧਾਰਮਿਕ ਅਤੇ ਭਾਸ਼ਾਈ ਭਾਈਚਾਰਿਆਂ ਨੂੰ ਘੱਟ ਗਿਣਤੀ ਘੋਸ਼ਿਤ ਕਰ ਸਕਦੀਆਂ ਹਨ। ਕੇਂਦਰ ਸਰਕਾਰ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਇਹ ਦਲੀਲ ਸੁਪਰੀਮ ਕੋਰਟ ਵਿੱਚ ਐਡਵੋਕੇਟ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਪਟੀਸ਼ਨ ਦੇ ਜਵਾਬ ਵਿੱਚ ਦਿੱਤੀ ਹੈ। ਭਾਜਪਾ ਨੇਤਾ ਤੇ ਵਕੀਲ ਅਸ਼ਵਨੀ ਉਪਾਧਿਆਏ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਐਕਟ 1992 ਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਸਿੱਖਿਆ ਸੰਸਥਾਨ ਐਕਟ 2004 ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ 9 ਰਾਜਾਂ ਵਿੱਚ ਹਿੰਦੂ ਘੱਟ ਗਿਣਤੀ ਹਨ ਉਪਾਧਿਆਏ ਨੇ ਆਪਣੀ ਅਰਜ਼ੀ ਵਿੱਚ ਧਾਰਾ 2 (ਐਫ) ਦੀ ਵੈਧਤਾ ਨੂੰ ਚੁਣੌਤੀ ਦਿੰਦੇ ਹੋਏ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਘੱਟ ਗਿਣਤੀਆਂ ਦੀ ਪਛਾਣ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੀ ਮੰਗ ਕੀਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਦੇ 9 ਰਾਜਾਂ ਵਿੱਚ ਹਿੰਦੂ ਵੀ ਘੱਟ ਗਿਣਤੀ ਵਿਚ ਹਨ, ਪਰ ਉਨ੍ਹਾਂ ਨੂੰ ਘੱਟ ਗਿਣਤੀ ਸਕੀਮਾਂ ਦਾ ਲਾਭ ਨਹੀਂ ਮਿਲਦਾ।
ਦੱਸ ਦਈਏ ਕਿ ਉਪਾਧਿਆਏ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ ‘ਤੇ ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਨੇ ਅਦਾਲਤ ‘ਚ ਕਿਹਾ ਕਿ ਹਿੰਦੂ, ਯਹੂਦੀ, ਬਹਾਈ ਧਰਮ ਦੇ ਪੈਰੋਕਾਰ ਕਿਸੇ ਵੀ ਸੂਬੇ ‘ਚ ਆਪਣੀ ਪਸੰਦ ਦੇ ਵਿਦਿਅਕ ਅਦਾਰੇ ਸਥਾਪਿਤ ਅਤੇ ਚਲਾ ਸਕਦੇ ਹਨ। ਕਾਨੂੰਨ ਕਹਿੰਦਾ ਹੈ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਘੱਟ ਗਿਣਤੀ ਦਾ ਦਰਜਾ ਦੇ ਸਕਦੀ ਹੈ।
ਕੇਂਦਰ ਨੇ ਕਿਹਾ- ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਯਹੂਦੀ, ਬਹਾਈ ਅਤੇ ਹਿੰਦੂ ਧਰਮਾਂ ਦੇ ਲੋਕ ਲੱਦਾਖ, ਮਿਜ਼ੋਰਮ, ਲਕਸ਼ਦੀਪ, ਕਸ਼ਮੀਰ, ਨਾਗਾਲੈਂਡ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਪੰਜਾਬ ਅਤੇ ਮਨੀਪੁਰ ਵਿੱਚ ਘੱਟ ਗਿਣਤੀ ਹਨ, ਪਰ ਆਪਣੀ ਪਸੰਦ ਦੇ ਵਿਦਿਅਕ ਅਦਾਰਿਆਂ ਦੀ ਸਥਾਪਨਾ ਅਤੇ ਸੰਚਾਲਨ ਨਹੀਂ ਕਰ ਸਕਦੇ ਜੋ ਕਿ ਗਲਤ ਹੈ।
ਇਹ ਦੇਖਣਾ ਦਿਲਚਸਪ ਹੋਵੇਗਾ ਕਿ ਵਕੀਲ ਦੀ ਪਟੀਸ਼ਨ ਅਤੇ ਮੰਤਰਾਲੇ ਦੇ ਜਵਾਬ ਤੋਂ ਬਾਅਦ ਸੁਪਰੀਮ ਕੋਰਟ ਇਸ ਮਾਮਲੇ ‘ਤੇ ਕੀ ਫੈਸਲਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...