ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਹਫਤੇ ਦੇ ਪਹਿਲੇ ਦਿਨ ਯਾਨੀ ਸੋਮਵਾਰ ਨੂੰ ਇਕ ਵਾਰ ਫਿਰ ਤੇਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। ਸੋਮਵਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਛੇਵੀਂ ਵਾਰ ਵਾਧਾ ਕੀਤਾ ਗਿਆ। ਪੈਟਰੋਲ ‘ਚ 30 ਪੈਸੇ ਅਤੇ ਡੀਜ਼ਲ ‘ਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 7 ਦਿਨਾਂ ‘ਚ ਛੇਵੀਂ ਵਾਰ ਤੇਲ ਦੀ ਕੀਮਤ ਕਰੀਬ 4.10 ਰੁਪਏ ਹੋਈ ਹੈ।
ਦੱਸ ਦੇਈਏ ਕਿ ਦਿੱਲੀ ਵਿੱਚ 22 ਮਾਰਚ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਜਦੋਂ ਤੱਕ ਰੂਸ-ਯੂਕਰੇਨ ਯੁੱਧ ਖਤਮ ਨਹੀਂ ਹੁੰਦਾ, ਇਹ ਵਾਧਾ ਇਸੇ ਤਰ੍ਹਾਂ ਜਾਰੀ ਰਹੇਗਾ। ਅਜਿਹੇ ‘ਚ ਲੋਕਾਂ ਨੂੰ ਹੋਰ ਮਹਿੰਗਾਈ ਲਈ ਤਿਆਰ ਰਹਿਣਾ ਪੈ ਸਕਦਾ ਹੈ।












