ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਹੜਤਾਲੀ ਮੁਲਾਜ਼ਮਾਂ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ 5 ਜਥੇਬੰਦੀਆਂ ਨੂੰ ਮੀਟਿੰਗ ਲਈ ਬੁਲਾਇਆ ਸੀ। ਹਾਲਾਂਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਹੋ ਸਕੀ। ਸੀਐਮ ਦੇ ਓਐਸਡੀ ਨੇ ਉਨ੍ਹਾਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਭਰੋਸਾ ਦਿੱਤਾ ਕਿ ਜਲਦੀ ਹੀ ਉਨ੍ਹਾਂ ਦੀ ਸੀ.ਐਮ.ਭਗਵੰਤ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ।
ਇਸ ਮੀਟਿੰਗ ਵਿੱਚ ਪਾਵਰਕੌਮ ਵਿੱਚ ਆਊਟਸੋਰਸਿੰਗ, ਬੀ.ਏ.ਟੀ.ਈ.ਟੀ ਪਾਸ, ਪਾਵਰਕੌਮ ਅਤੇ ਟਰਾਂਸਕੋ ਦੇ ਕੱਚੇ ਮੁਲਾਜ਼ਮਾਂ ਤੋਂ ਇਲਾਵਾ ਓਵਰਏਜ ਬੇਰੁਜ਼ਗਾਰ ਯੂਨੀਅਨ ਦੇ ਮੈਂਬਰ ਹਾਜ਼ਰ ਸਨ। ਸੀਐਮ ਮਾਨ ਨੇ ਹਾਲ ਹੀ ਵਿੱਚ 35 ਹਜ਼ਾਰ ਕੱਚੇ ਕਾਮਿਆਂ ਅਤੇ 25 ਹਜ਼ਾਰ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਸੀ।
----------- Advertisement -----------
ਮੁੱਖ ਮੰਤਰੀ ਭਗਵੰਤ ਮਾਨ ਨਾਲ ਨਹੀਂ ਹੋ ਸਕੀ ਹੜਤਾਲੀ ਜਥੇਬੰਦੀਆਂ ਦੀ ਮੀਟਿੰਗ
Published on
----------- Advertisement -----------
----------- Advertisement -----------












