November 18, 2026, 6:57 am
----------- Advertisement -----------
HomeNewsLatest Newsਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਸਰਕਾਰ ਦੀਆਂ ਸਹੂਲਤਾਂ ਦੀ...

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਸਰਕਾਰ ਦੀਆਂ ਸਹੂਲਤਾਂ ਦੀ ਗਲਤ ਵਿਆਖਿਆ ਕਰਨ ‘ਤੇ ‘ਆਪ’ ਨੂੰ ਘੇਰਿਆ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਚੰਡੀਗੜ੍ਹ ਵਿਖੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਲੋਚਨਾ ਕੀਤੀ ਹੈ।

ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ, ਇਹ ਕਰਮਚਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। “ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ, ਤਾਂ ਇਸ ਵਿੱਚ ਕੀ ਗਲਤ ਹੈ ਅਤੇ ਚੰਡੀਗੜ੍ਹ ‘ਤੇ ਪੰਜਾਬ ਦਾ ਦਾਅਵਾ ਇਸ ਨਾਲ ਕਿੱਥੇ ਕਮਜ਼ੋਰ ਹੋ ਜਾਂਦਾ ਹੈ?” ਉਨ੍ਹਾਂ ਨੇ ਪੁੱਛਿਆ। “ਨਹੀਂ ਤਾਂ”, ਉਨ੍ਹਾਂ ਨੇ ਅੱਗੇ ਕਿਹਾ, “ਮੈਂ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਜਾਣ ਵਾਲੇ ਕਿਸੇ ਵੀ ਕਦਮ ਦਾ ਵਿਰੋਧ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ”।

ਕੈਪਟਨ ਅਮਰਿੰਦਰ, ਜਿਨ੍ਹਾ ਨੇ ਮੁੱਖ ਮੰਤਰੀ ਵਜੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ 2004 ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਦੂਜੇ ਰਾਜਾਂ ਨਾਲ ਪਾਣੀ ਵੰਡ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਸੀ, ਨੇ ਮੁੱਖ ਮੰਤਰੀ ਮਾਨ ਨੂੰ ਆਪਣੇ ਸੁਪਰੀਮ ਲੀਡਰ ਅਰਵਿੰਦ ਕੇਜਰੀਵਾਲ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣੇ ਸਟੈਂਡ ਸਪੱਸ਼ਟੀਕਰਨ ਕਰਨ ਲਈ ਕਿਹਾ। ਉਨ੍ਹਾਂ ਨੇ ਮਾਨ ਨੂੰ ਚੁਣੌਤੀ ਦਿੱਤੀ ਕਿ ‘ਆਪ’ ਨੂੰ ਛੋਟੇ-ਮੋਟੇ ਪ੍ਰਸ਼ਾਸਨਿਕ ਮਾਮਲਿਆਂ ‘ਤੇ ਝਾੜੀਆਂ ਮਾਰਨ ਦੀ ਬਜਾਏ ਇਨ੍ਹਾਂ ਮੁੱਦਿਆਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਮਾਨ ਅਤੇ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ ਉਹੀ ਲਾਭ ਦੇਣ, ਜੋ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿੱਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਨਾਲ-ਨਾਲ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਹਾ ਕਿ ਉਹ ਰੁਟੀਨ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਗਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ।

ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੇ ਜਾਲ ਵਿੱਚ ਨਾ ਫਸਣ ਅਤੇ ਮਹੱਤਵਪੂਰਨ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਨ੍ਹਾਂ ਦੇ ਏਜੰਡੇ ਨੂੰ ਅੱਗੇ ਨਾ ਵਧਾਉਣ। “ਤੁਹਾਨੂੰ ‘ਆਪ’ ਸਰਕਾਰ ਨੂੰ ਉਨ੍ਹਾਂ ਦੇ ਵਾਅਦਿਆਂ ‘ਤੇ ਜਵਾਬਦੇਹ ਠਹਿਰਾਉਣਾ ਚਾਹੀਦਾ ਹੈ ਜੋ ਉਨ੍ਹਾਂ ਨੇ ਕੀਤੇ ਸਨ ਅਤੇ ਹੁਣ ਅਜਿਹੇ ਮੁੱਦਿਆਂ ਨੂੰ ਉਠਾਉਣ ਦੀ ਬਜਾਏ, ਜਿਨ੍ਹਾਂ ਦਾ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ‘ਤੇ ਕੋਈ ਪ੍ਰਭਾਵ ਨਹੀਂ ਪੈਂਦਾ ਹੈ, ਉਹ ਪੰਜਾਬ ਦੇ ਲੋਕਾਂ ਨੂੰ ਉਲਝਾਣ ਦੀ ਕੋਸ਼ਿਸ਼ ਕਰ ਰਹੀ ਹੈ”, ਉਸਨੇ ਕਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...