June 15, 2026, 2:31 pm
----------- Advertisement -----------
HomeNewsEntertainment'KGF-2' ਦੇ ਟ੍ਰੇਲਰ ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ 'ਚ ਮਿਲੇ 7...

‘KGF-2’ ਦੇ ਟ੍ਰੇਲਰ ਨੇ ਤੋੜੇ ਸਾਰੇ ਰਿਕਾਰਡ, 24 ਘੰਟਿਆਂ ‘ਚ ਮਿਲੇ 7 ਕਰੋੜ ਤੋਂ ਵੱਧ ਵਿਊਜ਼

Published on

----------- Advertisement -----------

ਸਾਊਥ ਦੇ ਸੁਪਰਸਟਾਰ ਯਸ਼ ਦੀ ਮੋਸਟ ਅਵੇਟਿਡ ਫਿਲਮ ‘ਕੇਜੀਐਫ-2’ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਰਿਕਾਰਡ ਤੋੜ ਰਿਹਾ ਹੈ। ਵਪਾਰ ਵਿਸ਼ਲੇਸ਼ਕ ਮਨੋਬਾਲਾ ਵਿਜੇਬਲਨ ਦੇ ਅਨੁਸਾਰ, ਫਿਲਮ ਦੇ ਟ੍ਰੇਲਰ ਨੇ ਵਿਊਜ਼ ਦੇ ਮਾਮਲੇ ਵਿੱਚ ਸਿਰਫ਼ 18 ਘੰਟਿਆਂ ਵਿੱਚ ਯੂਟਿਊਬ ‘ਤੇ 78 ਮਿਲੀਅਨ (7 .8 ਕਰੋੜ) ਤੋਂ ਵੱਧ ਵਿਊਜ਼ ਦੇ ਨਾਲ ਪ੍ਰਭਾਸ ਦੀ ਫਿਲਮ ਰਾਧੇ ਸ਼ਿਆਮ ਨੂੰ ਪਿੱਛੇ ਛੱਡ ਦਿੱਤਾ ਹੈ। ਨਾਲ ਹੀ, ‘KGF-2’ ਦਾ ਟ੍ਰੇਲਰ ਵੀ 24 ਘੰਟਿਆਂ ਦੇ ਅੰਦਰ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਭਾਰਤੀ ਟ੍ਰੇਲਰ ਬਣ ਗਿਆ ਹੈ।ਇਸ ਤੋਂ ਪਹਿਲਾ ਪ੍ਰਭਾਸ ਦੀ ਫਿਲਮ ‘ਰਾਧੇ ਸ਼ਿਆਮ’ ਨੂੰ 24 ਘੰਟਿਆਂ ‘ਚ 64 ਮਿਲੀਅਨ (6.4 ਕਰੋੜ) ਵਿਊਜ਼ ਮਿਲ ਚੁੱਕੇ ਹਨ।
ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਯੂਟਿਊਬ ‘ਤੇ ਨੰਬਰ-1 ‘ਤੇ ਟ੍ਰੈਂਡ ਕਰ ਰਿਹਾ ਹੈ। ਪ੍ਰਸ਼ੰਸਕ ਟ੍ਰੇਲਰ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ ਦੀ ਖੂਬ ਤਾਰੀਫ ਵੀ ਕਰ ਰਹੇ ਹਨ। ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਸੋਮਵਾਰ ਰਿਲੀਜ਼ ਹੋਇਆ ਸੀ। ਇਹ ਫ਼ਿਲਮ 14 ਅਪ੍ਰੈਲ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਲਈ ਸਿਨੇਮਾਘਰਾਂ ਵਿੱਚ ਲੱਗੇਗੀ । ਇਹ ਫ਼ਿਲਮ ਕੰਨੜ, ਤੇਲਗੂ, ਹਿੰਦੀ, ਤਾਮਿਲ ਅਤੇ ਮਲਿਆਲਮ ਵਿੱਚ ਦੇਸ਼ ਭਰ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਇਹ ਫ਼ਿਲਮ ਪ੍ਰਸ਼ਾਂਤ ਨੀਲ ਵੱਲੋਂ ਲਿਖੀ ਗਈ ਅਤੇ ਨਿਰਦੇਸ਼ਿਤ ਕੀਤੀ ਗਈ ਹੈ ਅਤੇ ਵਿਜੇ ਕਿਰਾਗੰਦੂਰ ਵੱਲੋਂ ਨਿਰਮਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...