June 16, 2026, 11:16 pm
----------- Advertisement -----------
HomeNewsEntertainmentਭਿਆਨਕ ਗਰਮੀ 'ਚ ਮਲਾਇਕਾ ਅਰੋੜਾ ਨੇ ਪਾਇਆ ਸਵੈਟਰ, ਯੂਜ਼ਰਸ ਨੇ ਕਿਹਾ- ਇੱਥੇ...

ਭਿਆਨਕ ਗਰਮੀ ‘ਚ ਮਲਾਇਕਾ ਅਰੋੜਾ ਨੇ ਪਾਇਆ ਸਵੈਟਰ, ਯੂਜ਼ਰਸ ਨੇ ਕਿਹਾ- ਇੱਥੇ ਗਰਮੀ…

Published on

----------- Advertisement -----------

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਕਿਸੇ ਨਾ ਕਿਸੇ ਕਾਰਨ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ। ਅਭਿਨੇਤਰੀ ਦੀ ਕੋਈ ਵੀ ਤਸਵੀਰ ਇੰਟਰਨੈੱਟ ਤੇ ਆਉਂਦੇ ਹੀ ਛਾ ਜਾਂਦੀ ਹੈ। ਫੈਨਜ਼ ਨੂੰ ਉਸ ਦਾ ਹਰ ਲੁੱਕ ਕਾਫੀ ਪਸੰਦ ਆਉਂਦਾ ਹੈ। ਹਾਲਾਂਕਿ ਕਈ ਵਾਰ ਉਹ ਆਪਣੀ ਡਰੈੱਸਿੰਗ ਕਾਰਨ ਟ੍ਰੋਲ ਵੀ ਹੋ ਜਾਂਦੀ ਹੈ। ਇਸ ਐਪੀਸੋਡ ‘ਚ ਪਾਪਰਾਜ਼ੀ ਨੇ ਅਦਾਕਾਰਾ ਨੂੰ ਏਅਰਪੋਰਟ ਦੇ ਬਾਹਰ ਸਟਾਈਲਿਸ਼ ਲੁੱਕ ‘ਚ ਦੇਖਿਆ ਗਿਆ। ਹਾਲਾਂਕਿ ਕੁਝ ਲੋਕਾਂ ਨੂੰ ਉਸ ਦਾ ਲੁੱਕ ਪਸੰਦ ਨਹੀਂ ਆਇਆ ਅਤੇ ਉਨ੍ਹਾਂ ਨੇ ਅਦਾਕਾਰਾ ਨੂੰ ਸੋਸ਼ਲ ਮੀਡੀਆ ‘ਤੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ। ਮਲਾਇਕਾ ਅਰੋੜਾ ਦਾ ਸਪਾਟਡ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਵੀਡੀਓ ‘ਚ ਉਹ ਮੁੰਬਈ ਏਅਰਪੋਰਟ ਤੋਂ ਨਿਕਲਦੀ ਨਜ਼ਰ ਆ ਰਹੀ ਹੈ। ਇਸ ਵਾਇਰਲ ਵੀਡੀਓ ‘ਚ ਅਭਿਨੇਤਰੀ ਬਲੈਕ ਜੀਨਸ, ਬਲੈਕ ਬੂਟ, ਹਾਈ ਨੇਕ ਪੁੱਲ ਓਵਰ ਅਤੇ ਜੈਕੇਟ ਪਹਿਨੀ ਨਜ਼ਰ ਆ ਰਹੀ ਹੈ। ਇਹ ਦੇਖ ਕੇ ਉੱਥੇ ਮੌਜੂਦ ਸਾਰੇ ਲੋਕ ਹੈਰਾਨ ਰਹਿ ਗਏ। ਲੋਕ ਕਹਿ ਰਹੇ ਹਨ ਕਿ ਇੰਨੀ ਗਰਮੀ ਵਿੱਚ ਕੋਈ ਇਸ ਤਰਾਂ ਦੇ ਕੱਪੜੇ ਕਿਵੇਂ ਪਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਦੀ ਇਸ ਵੀਡੀਓ ਨੂੰ ਕੁਝ ਹੀ ਘੰਟਿਆਂ ਵਿੱਚ ਹਜ਼ਾਰਾਂ ਲਾਈਕਸ ਮਿਲ ਚੁੱਕੇ ਹਨ। ਇਸ ਵੀਡੀਓ ‘ਤੇ ਸੋਸ਼ਲ ਮੀਡੀਆ ਯੂਜ਼ਰਸ ਕਾਫੀ ਕਮੈਂਟ ਕਰ ਰਹੇ ਹਨ। ਜਿੱਥੇ ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਲਗਦਾ ਹੈ ਮਲਾਇਕਾ ਭੁੱਲ ਗਈ ਕਿ ਉਹ ਮੁੰਬਈ ‘ਚ ਹੈ।’ ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, ‘ਇੱਥੇ ਗਰਮੀ ਵਾਲੀ ਸਰਦੀ ਹੈ।’ ਇਕ ਹੋਰ ਯੂਜ਼ਰ ਨੇ ਅਭਿਨੇਤਰੀ ਨੂੰ ਟ੍ਰੋਲ ਕਰਦੇ ਹੋਏ ਲਿਖਿਆ, ‘ਬਸ ਦਿਖਾਵਾ ਹੈ ਹੋਰ ਕੁਝ ਨਹੀਂ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...