September 3, 2026, 10:07 am
----------- Advertisement -----------
HomeNewsLatest Newsਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਕਿਉਂ ਨਹੀਂ ਦਿੱਤੀ ਚੁਣੌਤੀ, ਸੁਪਰੀਮ ਕੋਰਟ ਨੇ...

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਕਿਉਂ ਨਹੀਂ ਦਿੱਤੀ ਚੁਣੌਤੀ, ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਮੰਗਿਆ ਜਵਾਬ

Published on

----------- Advertisement -----------

ਨਵੀਂ ਦਿੱਲੀ : – ਯੂਪੀ ਦੇ ਮਸ਼ਹੂਰ ਲਖੀਮਪੁਰ ਖੇੜੀ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਇਸ ਘਟਨਾ ਦੀ ਜਾਂਚ ਦੀ ਨਿਗਰਾਨੀ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੇ ਜ਼ਮਾਨਤ ਰੱਦ ਕਰਨ ਨੂੰ ਚੁਣੌਤੀ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਸੁਪਰੀਮ ਕੋਰਟ ਨੇ ਚੁਣੌਤੀ ਨਾ ਦੇਣ ‘ਤੇ ਯੂਪੀ ਸਰਕਾਰ ਤੋਂ ਜਵਾਬ ਮੰਗਿਆ ਹੈ।
ਸੁਪਰੀਮ ਕੋਰਟ ਨੇ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਅਰਜ਼ੀ ‘ਤੇ ਅਗਲੀ ਸੁਣਵਾਈ ਲਈ 4 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੇ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ। ਆਸ਼ੀਸ਼ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਹੈ।
ਬੁੱਧਵਾਰ ਨੂੰ ਸੁਣਵਾਈ ਦੌਰਾਨ ਚੋਟੀ ਦੀ ਅਦਾਲਤ ਨੇ ਨਿਗਰਾਨੀ ਕਮੇਟੀ ਦੀ ਸਿਫ਼ਾਰਸ਼ ਦੇ ਬਾਵਜੂਦ ਜ਼ਮਾਨਤ ਨੂੰ ਚੁਣੌਤੀ ਨਾ ਦੇਣ ਲਈ ਯੂਪੀ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਵੱਲੋਂ ਗਠਿਤ ਨਿਗਰਾਨੀ ਕਮੇਟੀ ਨੇ ਯੂਪੀ ਸਰਕਾਰ ਨੂੰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਕਿਹਾ ਸੀ।
ਮੰਗਲਵਾਰ ਨੂੰ ਹੋਈ ਸੁਣਵਾਈ ਦੌਰਾਨ ਯੂਪੀ ਸਰਕਾਰ ਨੇ ਕਿਹਾ ਸੀ ਕਿ ਉਸ ਨੇ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ ਸੀ। ਪਟੀਸ਼ਨਕਰਤਾ ਦਾ ਇਹ ਦੋਸ਼ ਕਿ ਰਾਜ ਸਰਕਾਰ ਨੇ ਅਰਜ਼ੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਵਿਰੋਧ ਨਹੀਂ ਕੀਤਾ, ਪੂਰੀ ਤਰ੍ਹਾਂ ਝੂਠ ਹੈ। ਇਸ ਦੇ ਨਾਲ ਹੀ ਯੂਪੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਰਾਜ ਸਰਕਾਰ ਨੇ ਲਖੀਮਪੁਰ ਖੇੜੀ ਮਾਮਲੇ ਵਿੱਚ ਗਵਾਹਾਂ ਅਤੇ ਪੀੜਤ ਪਰਿਵਾਰਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਕੀਤੇ ਹਨ। ਸਾਰੇ ਗਵਾਹਾਂ ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਲਗਾਤਾਰ ਸੰਪਰਕ ਵੀ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...