ਨਵੀਂ ਦਿੱਲੀ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਭਾਜਪਾ ‘ਤੇ ਹਮਲੇ ਦੀ ਸਾਜਿਸ਼ ਰਚਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਾਰਟੀ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਨਿਰਾਸ਼ਾ ਦੇ ਸੰਕੇਤ ਦਿਖਾ ਰਹੀ ਹੈ।
ਉਨ੍ਹਾਂ ਇੱਕ ਟਵੀਟ ਵਿੱਚ ਕਿਹਾ, “ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਥੋਂ ਮਿਲੀ ਕਰਾਰੀ ਹਾਰ ਕਾਰਨ ਭਾਜਪਾ ਦਾ ਗੁੱਸਾ ਸਾਫ਼ ਦਿਖਾਈ ਦੇ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ @arvindkejriwal ਜੀ ਦੇ ਘਰ ‘ਤੇ ਪੁਲਿਸ ਦੀ ਮੌਜੂਦਗੀ ‘ਚ ਹਮਲਾ ਕਾਇਰਤਾ ਭਰੀ ਕਾਰਵਾਈ ਹੈ। ਹੁਣ ਸਾਫ਼ ਹੈ ਕਿ ਭਾਜਪਾ ਸਿਰਫ਼ ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ।












