November 18, 2026, 12:31 am
----------- Advertisement -----------
HomeNewsBreaking Newsਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ...

ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ

Published on

----------- Advertisement -----------

ਚੰਡੀਗੜ੍ਹ, 30 ਮਾਰਚ 2022 – ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਤੁਰੰਤ ਕੰਮ ‘ਤੇ ਵਾਪਸ ਪਰਤ ਰਹੇ ਹਨ ਅਤੇ ਜਨਤਾ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਗੇ।

ਇਥੇ ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਤੁਰੰਤ ਆਪਣੇ ਦਫ਼ਤਰਾਂ ਵਿੱਚ ਜਾ ਕੇ ਕੰਮ ਸ਼ੁਰੂ ਕਰਨਾ ਚਾਹੀਦਾ ਹੈ।

ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਕੋਲ ਉਠਾਇਆ ਜਾਵੇਗਾ ਤਾਂ ਜੋ ਇਨ੍ਹਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ। ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਬੁੱਧਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...