November 13, 2026, 7:54 am
----------- Advertisement -----------
HomeNewsNational-Internationalਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਇਸ ਹਫਤੇ ਕਰਨਗੇ ਭਾਰਤ ਦੌਰਾ

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਇਸ ਹਫਤੇ ਕਰਨਗੇ ਭਾਰਤ ਦੌਰਾ

Published on

----------- Advertisement -----------

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਇਸ ਹਫਤੇ ਭਾਰਤ ਦੌਰੇ ‘ਤੇ ਆਉਣ ਵਾਲੇ ਹਨ। 24 ਫਰਵਰੀ ਨੂੰ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਲਾਵਰੋਵ ਦੀ ਇਹ ਤੀਜੀ ਵਿਦੇਸ਼ ਯਾਤਰਾ ਹੋਵੇਗੀ। ਇਸ ਤੋਂ ਪਹਿਲਾਂ, ਲਾਵਾਰੋਵ ਨੇ ਮਾਰਚ ਦੇ ਸ਼ੁਰੂ ਵਿੱਚ ਆਪਣੇ ਯੂਕਰੇਨੀ ਹਮਰੁਤਬਾ ਨਾਲ ਗੱਲਬਾਤ ਕਰਨ ਲਈ ਵੀਰਵਾਰ ਨੂੰ ਤੁਰਕੀ ਅਤੇ ਚੀਨ ਦਾ ਦੌਰਾ ਕੀਤਾ ਸੀ। ਇਹ ਦੌਰਾ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਭਾਰਤ ਰੂਸ ਦੇ ਸਭ ਤੋਂ ਵੱਡੇ ਖਰੀਦਦਾਰਾਂ ਵਿੱਚੋਂ ਇੱਕ ਹੈ।
ਯੂਕਰੇਨ ‘ਤੇ ਹਮਲੇ ਤੋਂ ਬਾਅਦ ਅੰਤਰਰਾਸ਼ਟਰੀ ਭਾਈਚਾਰੇ ਨੇ ਸਖ਼ਤ ਪਾਬੰਦੀਆਂ ਲਗਾ ਕੇ ਰੂਸ ਨੂੰ ਅੰਤਰਰਾਸ਼ਟਰੀ ਵਪਾਰ ਤੋਂ ਵੱਖ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਭਾਰਤ ਸਰਕਾਰ ਰੁਪਏ-ਰੂਬਲ ਵਪਾਰ ਪ੍ਰਣਾਲੀ ਸਥਾਪਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਭਾਰਤੀ ਅਤੇ ਰੂਸੀ ਵਿੱਤੀ ਅਧਿਕਾਰੀਆਂ ਵਿਚਕਾਰ ਚਰਚਾ ਚੱਲ ਰਹੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਰੁਪਏ-ਰੂਬਲ ਵਪਾਰ ਵਿੰਡੋ ਤੋਂ ਇਲਾਵਾ, ਕਾਰਡ ਵਰਗੇ ਵਿਕਲਪਾਂ ‘ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ, ਜਿਸ ਵਿੱਚ ਦੋਵਾਂ ਦੇਸ਼ਾਂ ਦੇ ਕੇਂਦਰੀ ਬੈਂਕਾਂ ਰਾਹੀਂ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਭੁਗਤਾਨਾਂ ਦਾ ਸਿੱਧਾ ਨਿਪਟਾਰਾ ਸ਼ਾਮਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...