April 29, 2026, 6:49 pm
----------- Advertisement -----------
HomeNewsLatest Newsਭਾਰਤ ਸਰਕਾਰ ਨੇ 15 ਲੜਾਕੂ ਹੈਲੀਕਾਪਟਰਾਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

ਭਾਰਤ ਸਰਕਾਰ ਨੇ 15 ਲੜਾਕੂ ਹੈਲੀਕਾਪਟਰਾਂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ

Published on

----------- Advertisement -----------

ਨਵੀਂ ਦਿੱਲੀ : – ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਕਮੇਟੀ ਨੇ 3,887 ਕਰੋੜ ਰੁਪਏ ਦੀ ਲਾਗਤ ਨਾਲ 15 ਸਵਦੇਸ਼ੀ ਤੌਰ ‘ਤੇ ਵਿਕਸਤ ਲਾਈਟ ਕੰਬੈਟ ਹੈਲੀਕਾਪਟਰਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਹੈ। ਰੱਖਿਆ ਮੰਤਰਾਲੇ ਨੇ ਕਿਹਾ ਕਿ ਇਨ੍ਹਾਂ ‘ਚੋਂ 10 ਹੈਲੀਕਾਪਟਰ ਭਾਰਤੀ ਹਵਾਈ ਫੌਜ ਨੂੰ ਅਤੇ 5 ਜਹਾਜ਼ ਭਾਰਤੀ ਫੌਜ ਨੂੰ ਦਿੱਤੇ ਜਾਣਗੇ। ਇਨ੍ਹਾਂ ਹੈਲੀਕਾਪਟਰਾਂ ਦੇ ਰੱਖ-ਰਖਾਅ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ 377 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ‘ਤੇ 3,887 ਕਰੋੜ ਰੁਪਏ ਦੀ ਲਾਗਤ ਆਵੇਗੀ।
ਰੱਖਿਆ ਮੰਤਰਾਲੇ ਨੇ ਕਿਹਾ ਕਿ ਲਾਈਟ ਕੰਬੈਟ ਹੈਲੀਕਾਪਟਰ ਲਿਮਟਿਡ ਸੀਰੀਜ਼ ਪ੍ਰੋਡਕਸ਼ਨ (ਐੱਲ. ਐੱਸ. ਪੀ.) ਇੱਕ ਸਵਦੇਸ਼ੀ ਅਤਿ-ਆਧੁਨਿਕ ਲੜਾਕੂ ਹੈਲੀਕਾਪਟਰ ਹੈ। ਇਸ ਵਿੱਚ 45 ਫੀਸਦੀ ਦੇਸੀ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ। ਇਹ ਲਿਮਟਿਡ ਸੀਰੀਜ਼ ਪ੍ਰੋਡਕਸ਼ਨ (LSP) ਸੰਸਕਰਣ ਵਿੱਚ 55 ਪ੍ਰਤੀਸ਼ਤ ਤੋਂ ਵੱਧ ਹੋ ਜਾਵੇਗਾ। ਇਹ ਦੁਨੀਆ ਦਾ ਸਭ ਤੋਂ ਹਲਕਾ ਹਮਲਾ ਕਰਨ ਵਾਲਾ ਹੈਲੀਕਾਪਟਰ ਹੈ। ਹਿੰਦੁਸਤਾਨ ਐਰੋਨਾਟਿਕਸ ਲਿਮਟਿਡ ਨੇ ਸਾਲਾਂ ਦੀ ਮਿਹਨਤ ਤੋਂ ਬਾਅਦ ਇਸ ਨੂੰ ਤਿਆਰ ਕੀਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਵਧਦੀਆਂ ਰਣਨੀਤਕ ਚੁਣੌਤੀਆਂ ਅਤੇ ਆਲਮੀ ਸਥਿਤੀਆਂ ਦੇ ਮੱਦੇਨਜ਼ਰ ਸਰਕਾਰ ਭਾਰਤੀ ਬਲਾਂ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...