May 3, 2026, 5:39 am
----------- Advertisement -----------
HomeNewsEntertainmentਸ਼ਰਮਾ ਜੀ ਨਮਕੀਨ ਰਿਲੀਜ਼ ਹੋਣ ਤੋਂ ਪਹਿਲਾਂ ਰਣਬੀਰ ਕਪੂਰ ਤੇ ਆਲਿਆ ਨੇ...

ਸ਼ਰਮਾ ਜੀ ਨਮਕੀਨ ਰਿਲੀਜ਼ ਹੋਣ ਤੋਂ ਪਹਿਲਾਂ ਰਣਬੀਰ ਕਪੂਰ ਤੇ ਆਲਿਆ ਨੇ ਦਿੱਤੀ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ

Published on

----------- Advertisement -----------

ਬਾਲੀਵੁੱਡ ਦੇ ਦਿੱਗਜ ਅਤੇ ਮਰਹੂਮ ਅਭਿਨੇਤਾ ਰਿਸ਼ੀ ਕਪੂਰ ਭਾਵੇਂ ਅੱਜ ਇਸ ਦੁਨੀਆ ‘ਚ ਨਹੀਂ ਰਹੇ, ਪਰ ਉਨ੍ਹਾਂ ਦੀਆਂ ਯਾਦਾਂ ਅੱਜ ਵੀ ਪ੍ਰਸ਼ੰਸਕਾਂ ਦੇ ਮਨਾਂ ‘ਚ ਤਾਜ਼ਾ ਹਨ। ਰਿਸ਼ੀ ਕਪੂਰ ਦੀ ਆਖਰੀ ਫਿਲਮ ‘ਸ਼ਰਮਾ ਜੀ ਨਮਕੀਨ’, ਜਿਸਦੀ ਅੱਧੀ ਸ਼ੂਟਿੰਗ ਤੋਂ ਬਾਅਦ ਉਹਨਾਂ ਦੀ ਮੌਤ ਹੋ ਗਈ ਸੀ, ਅੱਜ ਯਾਨੀ 31 ਮਾਰਚ ਤੋਂ ਅਮੇਜ਼ਨ ਪ੍ਰਾਈਮ ‘ਤੇ ਸਟ੍ਰੀਮ ਹੋ ਰਹੀ ਹੈ। ਰਿਸ਼ੀ ਕਪੂਰ ਦੇ ਬੇਟੇ ਅਤੇ ਅਭਿਨੇਤਾ ਰਣਬੀਰ ਕਪੂਰ ਨੇ ਖੁਦ ਇਸ ਫਿਲਮ ਦੀ ਪ੍ਰਮੋਸ਼ਨ ‘ਚ ਸਰਗਰਮੀ ਨਾਲ ਹਿੱਸਾ ਲਿਆ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਰਣਬੀਰ ਕਪੂਰ ਤੇ ਆਲਿਆ ਸਣੇ ਕਈ ਬਾਲੀਵੁੱਡ ਸਿਤਾਰਿਆਂ ਨੇ ਰਿਸ਼ੀ ਕਪੂਰ ਨੂੰ ਸ਼ਰਧਾਂਜਲੀ ਦਿੱਤੀ ਹੈ।

ਇਸ ਖਾਸ ਮੌਕੇ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸਣਯੋਗ ਹੈ ਕਿ ਫ਼ਿਲਮ ਦੀ ਸ਼ੂਟਿੰਗ ਦੌਰਾਨ ਰਿਸ਼ੀ ਕਪੂਰ ਦਾ ਦੇਹਾਂਤ ਹੋ ਗਿਆ ਸੀ। ਬਾਅਦ ‘ਚ ਇਸ ਫ਼ਿਲਮ ਨੂੰ ਪਰੇਸ਼ ਰਾਵਲ ਨੇ ਬਾਕੀ ਫਿਲਮ ਵਿੱਚ ਰਿਸ਼ੀ ਕਪੂਰ ਦਾ ਕਿਰਦਾਰ ਨਿਭਾਇਆ। ਐਮਾਜਨ ਪ੍ਰਾਈਮ ਨੇ ਆਪਣੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਦੀ ਸ਼ੁਰੂਆਤ ਰਿਸ਼ੀ ਕਪੂਰ ਦੇ ਗੀਤ ‘ਓਮ ਸ਼ਾਂਤੀ ਓਮ’ ਨਾਲ ਸ਼ੁਰੂ ਨਾਲ ਹੁਦੀ ਹੈ।

ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਰਣਬੀਰ ਕਪੂਰ, ਆਲਿਆ ਭੱਟ, ਕਰੀਨਾ ਕਪੂਰ, ਆਮਿਰ ਖਾਨ ਸਣੇ ਬਾਲੀਵੁੱਡ ਦੇ ਕਈ ਹੋਰ ਸਟਾਰਸ ਸਿਤਾਰੇ ਗੀਤ ਦੇ ਵਿਚਕਾਰ ਰਿਸ਼ੀ ਦਾ ਹੁੱਕ ਸਟੈਪ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਨੀਤੂ ਕਪੂਰ ਨੇ ਕੈਪਸ਼ਨ ‘ਚ ਲਿਖਿਆ, ‘ਕਪੂਰ ਸਾਹਬ ਨੂੰ ਪਿਆਰ ਨਾਲ ਸ਼ਰਧਾਂਜਲੀ। #ਸ਼ਰਮਾਜੀ ਨਮਕੀਨ।’ ਰਿਧੀਮਾ ਕਪੂਰ, ਸੋਨੀ ਰਾਜ਼ਦਾਨ, ਗੀਤਾ ਕਪੂਰ, ਸਬਾ ਪਟੌਦੀ ਨੇ ਇਸ ਵੀਡੀਓ ‘ਤੇ ਪਿਆਰ ਦੀ ਵਰਖਾ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...