September 9, 2026, 7:25 pm
----------- Advertisement -----------
HomeNewsEntertainmentਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸਾਂਝੀਆਂ ਕੀਤੀਆਂ ਵਿਕੇਸ਼ਨ ਦੀਆ ਰੋਮਾਂਟਿਕ...

ਕੈਟਰੀਨਾ ਕੈਫ ਨੇ ਪਤੀ ਵਿੱਕੀ ਕੌਸ਼ਲ ਨਾਲ ਸਾਂਝੀਆਂ ਕੀਤੀਆਂ ਵਿਕੇਸ਼ਨ ਦੀਆ ਰੋਮਾਂਟਿਕ ਤਸਵੀਰਾਂ

Published on

----------- Advertisement -----------

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਪਿਛਲੇ ਸਾਲ ਦਸੰਬਰ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਵਿਆਹ ਤੋਂ ਬਾਅਦ ਹੀ ਇਹ ਜੋੜਾ ਆਪਣੇ-ਆਪਣੇ ਕੰਮ ‘ਚ ਰੁੱਝ ਗਏ। ਪਰ, ਅਜਿਹਾ ਲੱਗਦਾ ਹੈ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਆਖਿਰਕਾਰ ਛੁੱਟੀਆਂ ਮਨਾਉਣ ਦਾ ਸਮਾਂ ਲੱਭ ਲਿਆ ਹੈ। ਕੈਟਰੀਨਾ ਨੇ ਇੰਸਟਾਗ੍ਰਾਮ ‘ਤੇ ਪਤੀ ਵਿੱਕੀ ਨਾਲ ਕੁਝ ਕੁਆਲਿਟੀ ਟਾਈਮ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਵਿੱਕੀ ਅਤੇ ਕੈਟ ਨੂੰ ਹਾਲ ਹੀ ‘ਚ ਸ਼ਹਿਰ ਤੋਂ ਬਾਹਰ ਨਿਕਲਦੇ ਸਮੇਂ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਲੋਕਾਂ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ ਕਿ ਇਹ ਜੋੜਾ ਛੁੱਟੀਆਂ ਮਨਾਉਣ ਲਈ ਰਵਾਨਾ ਹੋ ਗਿਆ ਹੈ।

ਹੁਣ ਆਖਿਰਕਾਰ ਕੈਟ ਨੇ ਆਪਣੀ ਮੰਜ਼ਿਲ ਦੀ ਝਲਕ ਸਾਂਝੀ ਕੀਤੀ ਹੈ। ਅਭਿਨੇਤਰੀ ਨੇ ਛੁੱਟੀਆਂ ਮਨਾਉਣ ਵਾਲੀ ਥਾਂ ਦੀਆਂ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਦੌਰਾਨ ਕੈਟ ਨੇ ਮਲਟੀ ਕਲਰ ਦੀ ਬਿਕਨੀ ਪਾਈ ਹੋਈ ਹੈ ਅਤੇ ਵਿੱਕੀ ਸ਼ਰਟਲੈੱਸ ਨਜ਼ਰ ਆ ਰਹੇ ਹਨ। ਸੂਰਜ ਤੋਂ ਬਚਣ ਲਈ ਕੈਟ ਨੇ ਟੋਪੀ ਪਾਈ ਹੋਈ ਹੈ, ਜਦੋਂਕਿ ਵਿੱਕੀ ਨੇ ਚਸ਼ਮਾ ਪਾਇਆ ਹੋਇਆ ਹੈ। ਕੁਝ ਹੀ ਮਿੰਟਾਂ ‘ਚ ਇਹ ਫੋਟੋਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਹਨ, ਲੱਖਾਂ ਲੋਕ ਇਸ ਨੂੰ ਲਾਈਕ ਕਰਕੇ ਪਿਆਰ ਦੀ ਵਰਖਾ ਕਰ ਚੁੱਕੇ ਹਨ। ਵਿਆਹ ਦੀਆਂ ਤਸਵੀਰਾਂ ਤੋਂ ਬਾਅਦ ਪ੍ਰਸ਼ੰਸਕ ਜੋੜੇ ਦੀਆਂ ਹਨੀਮੂਨ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਲੱਗਦਾ ਹੈ ਕਿ ਇੰਤਜ਼ਾਰ ਸਫਲ ਹੋ ਗਿਆ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕੈਟਰੀਨਾ ਕੈਫ ਅਗਲੀ ਵਾਰ ‘ਟਾਈਗਰ 3’ ‘ਚ ਸਲਮਾਨ ਖਾਨ ਦੇ ਨਾਲ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...