ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਪਾਰਟੀ ਆਗੂਆਂ ‘ਤੇ ਜਮਕੇ ਵਰ੍ਹੇ ਹਨ। ਨਵਜੋਤ ਸਿੱਧੂ ਤੋਂ ਲੈ ਕੇ ਚਰਨਜੀਤ ਚੰਨੀ ਤੱਕ ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਤਿੱਖਾ ਨਿਸ਼ਾਨਾ ਸਾਧਿਆ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ । ਹਾਲਾਂਕਿ ਬਿੱਟੂ ਨੇ ਕਾਂਗਰਸ ਹਾਈਕਮਾਂਡ ਨੂੰ ਕਲੀਨ ਚਿੱਟ ਦਿੰਦਿਆਂ ਕਿਹਾ ਕਿ ਇਸ ਵਿੱਚ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਬਿੱਟੂ ਨੇ ਕਿਹਾ ਕਿ ਗਧਿਆਂ ਨੇ ਸ਼ੇਰਾਂ ਨੂੰ ਮਾਰਿਆ। ਮਿਸਗਾਈਡ ਮਿਜ਼ਾਈਲ ਨੇ ਪਾਰਟੀ ਨੂੰ ਤਬਾਹ ਕਰ ਦਿੱਤਾ।
ਰਵਨੀਤ ਬਿੱਟੂ ਨੇ ਕਿਹਾ ਕਿ ਕੁਝ ਲੋਕ ਕਹਿੰਦੇ ਸਨ ਕਿ ਜੇ ਤੁਸੀਂ ਮੇਰੇ ਨਾਲ ਅਜਿਹਾ ਕਰੋਗੇ ਤਾਂ ਮੈਂ ਇਸ ਤਰ੍ਹਾਂ ਕਰਾਂਗਾ। ਗੱਬਰ ਸਿੰਘ ਬਣੇ ਹੋਏ ਸਨ, ਚੋਣਾਂ ‘ਚ ਸਭ ਦੀ ਹਵਾ ਨਿਕਲ ਗਈ। ਪਾਰਟੀ ਇਹ ਵੀ ਸਮਝਦੀ ਹੈ ਕਿ ਉਨ੍ਹਾਂ ‘ਤੇ ਗਲਤ ਵਿਸ਼ਵਾਸ ਕੀਤਾ ਗਿਆ ਸੀ। ਬਿੱਟੂ ਦੀ ਇਸ ਗੱਲ ਨੂੰ ਚਰਨਜੀਤ ਚੰਨੀ ਅਤੇ ਨਵਜੋਤ ਸਿੱਧੂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਬਿੱਟੂ ਨੇ ਕਿਹਾ ਕਿ ਅਸੀਂ ਤਾਂ ਸਿਰਫ਼ ਇਹੀ ਕਹਿੰਦੇ ਸੀ ਕਿ ਇਸ ਨੂੰ ਹਟਾਓ ਨਹੀਂ ਤਾਂ ਅਸੀਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਹੀਂ ਜਾਵਾਂਗੇ।
ਉਨ੍ਹਾਂ ਨੇ ਕਿਹਾ ਕਿ ਅਸੀਂ ਗਲਤੀ ਕੀਤੀ ਹੈ ਅਤੇ ਅਸੀਂ ਹੁਣ ਭੁਗਤ ਰਹੇ ਹਾਂ। ਬਿੱਟੂ ਦੀ ਇਸ ਗੱਲ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨ ਵਾਲੇ ਕਾਂਗਰਸੀ ਵਿਧਾਇਕਾਂ ਅਤੇ ਉਮੀਦਵਾਰਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ। ਜ਼ਿਕਰਯੋਗ ਹੈ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਦੌੜ ਵਿੱਚ ਹਨ। ਕਾਂਗਰਸ ਦੀ ਸੂਬਾ ਕਮੇਟੀ ਨੇ ਬਾਕੀ ਤਿੰਨ ਨਾਵਾਂ ਦੇ ਨਾਲ ਉਨ੍ਹਾਂ ਦੀ ਵੀ ਸਿਫ਼ਾਰਸ਼ ਕੀਤੀ ਹੈ।












