June 10, 2026, 7:12 pm
----------- Advertisement -----------
HomeNewsLatest Newsਕਣਕ ਦੀ ਸੁਚਾਰੂ ਖਰੀਦ,ਲਿਫਟਿੰਗ ਅਤੇ ਅਦਾਇਗੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਈਆਂ ਡਿਊਟੀਆਂ

ਕਣਕ ਦੀ ਸੁਚਾਰੂ ਖਰੀਦ,ਲਿਫਟਿੰਗ ਅਤੇ ਅਦਾਇਗੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਈਆਂ ਡਿਊਟੀਆਂ

Published on

----------- Advertisement -----------

ਐਸ.ਏ.ਐਸ ਨਗਰ 31 ਮਾਰਚ : ਜ਼ਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਵੱਲੋਂ ਕਣਕ ਦੀ ਕਟਾਈ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਖੱਜਲ ਖੁਆਰੀ ਤੋਂ ਬਚਾਉਂਣ ਲਈ ਅਤੇ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਣ ਸੰਬਧੀ ਮੰਡੀਆਂ ਵਿੱਚ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆ ਗਈਆ ਹਨ । ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ । ਇਸ ਦੌਰਾਨ ਕਿਸਾਨਾਂ ਵੱਲੋਂ ਆਪਣੀ ਫਸਲ ਕੱਟ ਕੇ ਮੰਡੀਆਂ ਵਿੱਚ ਵੇਚਣ ਲਈ ਲਿਆਂਦੀ ਜਾਣੀ ਹੈ । ਉਨ੍ਹਾਂ ਕਿਹਾ ਕਈ ਕਾਰਨਾਂ ਕਰਕੇ ਫਸਲ ਦੀ ਖਰੀਦ,ਲਿਫਟਿੰਗ ਅਤੇ ਅਦਾਇਗੀ ਦਾ ਕੰਮ ਸਮੇਂ ਸਿਰ ਨਹੀਂ ਹੁੰਦਾ ਅਤੇ ਜਿਸ ਨਾਲ ਕਿਸਾਨਾਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾਂ ਪੈਂਦਾ ਹੈ । ਉਨ੍ਹਾਂ ਕਿਹਾ ਕਈ ਵਾਰ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਭੰਗ ਹੋਣ ਦਾ ਖਤਰਾ ਬਣ ਜਾਂਦਾ ਹੈ ।

ਉਨ੍ਹਾਂ ਦੱਸਿਆ ਸਬ ਡਵੀਜਨ ਡੇਰਾਬਸੀ ਵਿੱਚ ਮੰਡੀ ਡੇਰਾਬਸੀ,ਲਾਲੜੂ ਅਤੇ ਸਮਗੌਲੀ ਲਈ ਰਮਨਦੀਪ ਕੌਰ ਤਹਿਸੀਲਦਾਰ ਡੇਰਾਬਸੀ, ਜਤੌੜ, ਅਮਲਾਲਾ ਮੰਡੀ ਲਈ ਹਰਿੰਦਰਜੀਤ ਸਿੰਘ ਨਾਇਬ ਤਹਿਸੀਲਦਾਰ ਡੇਰਾਬਸੀ ਅਤੇ ਟਿਵਾਣਾ, ਤਸਿੰਬਲੀ ਮੰਡੀ ਲਈ ਪਰਨੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਡੇਰਾਬਸੀ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ ।

ਇਸ ਦੇ ਨਾਲ ਹੀ ਸਬ ਡਵੀਜਨ ਖਰੜ੍ਹ ਲਈ ਮੰਡੀ ਖਰੜ੍ਹ, ਦਾਓ ਮਾਜ਼ਰਾ ਮੰਡੀ ਲਈ ਜਸਵਿਦੰਰ ਸਿੰਘ ਤਹਿਸੀਲਦਾਰ, ਖਰੜ੍ਹ, ਮੰਡੀ ਖਿਜਰਾਬਾਦ ਲਈ ਦੀਪਕ ਭਾਰਦਵਾਜ, ਨਾਇਬ ਤਹਿਸੀਲਦਾਰ ਮਾਜ਼ਰੀ, ਮੰਡੀ ਕੁਰਾਲੀ ਲਈ ਜਸਪ੍ਰੀਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਮਾਜ਼ਰੀ ਅਤੇ ਮੰਡੀ ਰੁੜਕੀ ਲਈ ਜਸਵਿੰਦਰ ਸਿੰਘ ਬੱਗਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਰੜ੍ਹ ਅਧਿਕਾਰੀਆਂ ਦੀਆਂ ਡਿਊਂਟੀਆਂ ਲਗਾਈਆਂ ਗਈਆਂ ਹਨ।
ਇਸ ਤੋਂ ਇਲਾਵਾਂ ਸਬ ਡਵੀਜਨ ਮੋਹਾਲੀ ਲਈ ਮੰਡੀ ਬਨੂੰੜ,ਸਨੇਟਾ ਲਈ ਗੁਰਪ੍ਰੀਤ ਸਿੰਘ, ਨਾਇਬ ਤਹਿਸੀਲਦਾਰ ਬਨੂੰੜ ਅਤੇ ਮੰਡੀ ਭਾਗੋਮਾਜਰਾਂ ਲਈ ਵਿਨੋਦ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਮੁਹਾਲੀ ਦੀ ਤਾਇਨਾਤੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਹਰ ਰੋਜ਼ ਮੰਡੀ ਵਿੱਚ ਜਾਣਗੇ ਅਤੇ ਇਸ ਦੇ ਨਾਲ ਹੀ ਲਿਫਟਿੰਗ, ਅਦਾਇਗੀ ਲਈ ਬਣਦੀ ਕਰਵਾਈ ਉਪਰੰਤ ਇਸ ਦੀ ਰਿਪੋਰਟ ਸਬੰਧਿਤ ਉਪ ਮੰਡਲ ਮੈਜਿਸਟ੍ਰੇਟ ਇਸ ਦਫ਼ਤਰ ਨੂੰ ਰੋਜ਼ਾਨਾ ਭੇਜਣਗੇ। ਉਨ੍ਹਾਂ ਦੱਸਿਆ ਇਹ ਅਧਿਕਾਰੀ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਹੋਣ ਤੋਂ ਪਹਿਲਾ ਮੰਡੀਆਂ ਵਿੱਚ ਜਾ ਕੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਬਣਦੇ ਪ੍ਰਬੰਧ ਵੀ ਕਰਵਾਉਂਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...