June 19, 2026, 8:16 pm
----------- Advertisement -----------
HomeNewsLatest Newsਫਲਾਈ ਰੂਟਸ ਕੰਸਲਟੈਂਸੀ ਫਰਮ ਦਾ ਲਾਇਸੈਂਸ 30 ਦਿਨਾਂ ਲਈ ਮੁਅੱਤਲ

ਫਲਾਈ ਰੂਟਸ ਕੰਸਲਟੈਂਸੀ ਫਰਮ ਦਾ ਲਾਇਸੈਂਸ 30 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ : – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਮੈਸਰਜ਼ ਫਲਾਈ ਰੂਟਸ ਕੰਸਲਟੈਂਟ ਐਸ.ਸੀ.ਐਫ ਨੰਬਰ 114 ,ਦੂਜੀ ਮੰਜਿਲ, ਫੇਜ-3-ਬੀ-2, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 30 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫਲਾਈ ਰੂਟਸ ਕੰਸਲਟੈਂਟ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 26 ਅਗਸਤ 2023 ਤੱਕ ਹੈ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ । ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ ।

ਸਹਾਇਕ ਇੰਸਪੈਕਟਰ ਜਨਰਲ ,ਪੁਲਿਸ ਐਨ.ਆਰ ਆਈ. ਵਿੰਗ ਪਟਿਆਲਾ ਵੱਲੋਂ ਉਕਤ ਫਰਮ ਸਬੰਧੀ ਦਰਖਾਸਤ ਦੀ ਪੜਤਾਲ ਬਾਬਤ ਪ੍ਰਾਪਤ ਪੱਤਰ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਫਰਮ ਦੇ ਪਤੇ ਤੇ ਦਰਖਾਸਤ ਦੀ ਪੜਤਾਲ ਸਬੰਧੀ ਜਾਰੀ ਪ੍ਰਵਾਨੇ ਦੀ ਤਮੀਲੀ ਕਰਮਚਾਰੀ ਦੀ ਰਿਪੋਰਟ ਮੁਤਾਬਿਕ ਫਰਮ ਦਾ ਦਫਤਰ ਬੰਦ ਪਾਇਆ ਗਿਆ ਹੈ। ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 30 ਦਿਨਾ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...