May 1, 2026, 7:33 am
----------- Advertisement -----------
HomeUncategorizedਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ...

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਫਸਲ ਕੱਟਣ ‘ਤੇ ਪਾਬੰਦੀ

Published on

----------- Advertisement -----------
  • – ਫ਼ਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਖੂੰਹਦ ਨੂੰ ਸਾੜਨ ਤੇ ਵੀ ਪਾਬੰਦੀ

-ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਚਲਾਈ ਜਾਵੇ :ਈਸ਼ਾ ਕਾਲੀਆ

ਹੁਕਮ 31 ਮਾਰਚ ਤੋਂ 30 ਮਈ ਤੱਕ ਰਹਿਣਗੇ ਲਾਗੂ

ਐਸ.ਏ.ਐਸ ਨਗਰ 31 ਮਾਰਚ: ਜ਼ਿਲ੍ਹਾ ਮੈਜਿਸਟਰੇਟ ਈਸ਼ਾ ਕਾਲੀਆ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ਼ 1974 )ਦੀ ਧਾਰਾ 144 ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਫਸਲ ਕੱਟਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ । ਇਸਦੇ ਨਾਲ ਹੀ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਉਸ ਦੀ ਰਹਿੰਦ ਨੂੰ ਸਾੜਨ ਤੇ ਪੂਰਨ ਤੌਰ ਤੇ ਰੋਕ ਲਗਾਈ ਗਈ ਹੈ । ਉਨ੍ਹਾਂ ਕਿਹਾ ਸਾਰੀਆ ਕੰਬਾਇਨਾ ਨੂੰ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਵਾ ਕੇ ਹੀ ਵਰਤਿਆ ਜਾਵੇ । ਇਹ ਹੁਕਮ 31 ਮਾਰਚ ਤੋਂ 30 ਮਈ ਤੱਕ ਤੁਰੰਤ ਅਸਰ ਨਾਲ ਲਾਗੂ ਰਹਿਣਗੇ ।

ਜਾਣਕਾਰੀ ਦਿੰਦੇ ਹੋਏ ਈਸ਼ਾ ਕਾਲੀਆ ਨੇ ਦੱਸਿਆ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਕਿਹਾ ਫ਼ਸਲ ਦੀ ਕਟਾਈ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਦੱਸਿਆ ਰਾਤ ਨੂੰ ਕੰਬਾਈਨਾ ਚਲਾਉਣ ਨਾਲ ਹਾਦਸੇ ਵਾਪਰਨ ਦਾ ਖਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਇਹ ਕੰਬਾਈਨਾਂ ਜਦੋਂ ਰਾਤ ਵੇਲੇ ਕਣਕ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸ ਵਿੱਚ ਨਮੀ ਸਰਕਾਰ ਦੀਆਂ ਨਿਰਧਾਰਿਤ ਕੀਤੀਆਂ ਸਪੈਸੀਫਿਕੇਸ਼ਨਸ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆ ਉਸ ਕਣਕ ਨੂੰ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਕਣਕ ਦੀ ਕਟਾਈ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਦੀ ਰਹਿੰਦ ਨੂੰ ਅੱਗ ਲਗਾ ਕੇ ਸਾੜਿਆ ਜਾਂਦਾ ਹੈ, ਜਿਸ ਦੇ ਫਲਸਰੂਪ ਇਸ ਵਿੱਚੋਂ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਜਮੀਨ ਦੀ ਉਪਜਾਊ ਤਾਕਤ ਦਾ ਨੁਕਸਾਨ ਵੀ ਹੁੰਦਾ ਹੈ। ਇਸ ਸਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ ਅਤੇ ਇਨ੍ਹਾਂ ਹੁਕਮਾਂ ਦੀ ਪਾਲਣਾ ਅਧੀਨ ਬਣਾਈ ਗਈ ਕਮੇਟੀ ਦੀ ਸਿਫਾਰਿਸ਼ ਲਾਗੂ ਕਰਨ ਲਈ ਇਹ ਜ਼ਰੂਰੀ ਬਣ ਜਾਂਦਾ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਫਸਲਾਂ ਦੀ ਰਹਿੰਦ ਨੂੰ ਸਾੜਨ ਤੇ ਪਾਬੰਦੀ ਲਗਾਈ ਜਾਵੇ।

ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਚਲਾਈ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...