November 18, 2026, 7:51 am
----------- Advertisement -----------
HomeNewsLatest Newsਹਰਪਾਲ ਚੀਮਾ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿੱਲੋ...

ਹਰਪਾਲ ਚੀਮਾ ਵੱਲੋਂ ਦੁੱਧ ਦੀਆਂ ਖਰੀਦ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧੇ ਦਾ ਐਲਾਨ

Published on

----------- Advertisement -----------

ਚੰਡੀਗੜ੍ਹ : – ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ ਖਬਰ ਦਾ ਐਲਾਨ ਕੀਤਾ ਹੈ। 1 ਅਪ੍ਰੈਲ, 2022 ਤੋਂ ਦੁੱਧ ਦੀ ਖਰੀਦ ਕੀਮਤ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। 

ਵਧੇਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘੱਟ ਰਿਹਾ ਸੀ, ਜਿਸ ਕਰਕੇ ਮਿਲਕਫੈਡ ਵਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿਲਕਫੈਡ ਨੇ 1 ਮਾਰਚ, 2022 ਨੂੰ ਦੁੱਧ ਖਰੀਦ ਰੇਟ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ।

ਇਸ ਫੈਸਲੇ ਸਬੰਧੀ ਵਧੀਕ ਮੁੱਖ ਸਕੱਤਰ, ਸਹਿਕਾਰਤਾ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਮਿਲਕਫੈਡ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਹਮੇਸ਼ਾਂ ਬਾਂਹ ਫੜਦਾ ਆ ਰਿਹਾ ਹੈ। ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ ਸਾਰਾ ਦੁੱਧ ਹੀ ਖਰੀਦਿਆਂ ਸਗੋਂ ਦੁੱਧ ਦੇ ਖਰੀਦ ਭਾਅ ਵੀ ਨਹੀਂ ਘਟਾਏ। ਉਨ੍ਹਾਂ ਕਿਹਾ ਕਿ ਮਿਲਕਫੈਡ ਹਮੇਸ਼ਾ ਤੋਂ ਇਹ ਕੋਸ਼ਿਸ਼ ਕਰਦਾ ਆ ਰਿਹਾ ਹੈ ਕਿ ਦੁੱਧ ਉਤਪਾਦਕਾਂ ਦੇ ਉਤਪਾਦਨ ਵਿਚ ਵਾਧਾ ਹੋਵੇ ਅਤੇ ਚੰਗੀ ਕੁਆਲਿਟੀ ਦਾ ਦੁੱਧ ਪੈਦਾ ਕੀਤਾ ਜਾਵੇ ਤਾਂ ਜੋ ਉਪਭੋਗਤਾ ਨੂੰ ਵੀ ਉੱਤਮ ਕੁਆਲਿਟੀ ਦਾ ਵੇਰਕਾ ਦੁੱਧ ਮਿਲਦਾ ਰਹੇ। 

ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਅਰੁਣ ਸੇਖੜੀ ਨੇ ਕਿਹਾ ਕਿ ਦੁੱਧ ਦੇ ਭਾਅ ਵਧਾਉਣ ਨਾਲ ਨਾ ਸਿਰਫ ਮੌਜੂਦਾ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ, ਸਗੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਵੀ ਇਸ ਧੰਦੇ ਨੂੰ ਅਪਣਾਉਣਗੇ। 

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਨੂੰ ਉੱਤਮ ਕੁਆਲਿਟੀ ਦਾ ਦੁੱਧ ਪੈਦਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਿਲਕਫੈਡ ਵਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਦੂਜੇ ਗੁਆਂਢੀ ਰਾਜਾਂ ਤੋਂ ਵੱਧ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਕੁਆਲਿਟੀ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...