August 27, 2026, 3:31 pm
----------- Advertisement -----------
HomeNewsEntertainmentਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੈਜ਼ੀ ਬੀ ਅੱਜ ਮਨਾ ਰਹੇ ਹਨ ਆਪਣਾ...

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਜੈਜ਼ੀ ਬੀ ਅੱਜ ਮਨਾ ਰਹੇ ਹਨ ਆਪਣਾ 46ਵਾਂ ਜਨਮਦਿਨ

Published on

----------- Advertisement -----------

ਨਾਗ, ਮਿੱਤਰਾਂ ਦੇ ਬੂਟ, ਮਹਾਰਾਜੇ, ਵਰਗੇ ਕਈ ਹਿੱਟ ਗੀਤ ਦੇਣ ਵਾਲੇ ਪੰਜਾਬੀ ਗਾਇਕ ਜੈਜ਼ੀ ਬੀ ਅੱਜ ਆਪਣਾ 46ਵਾਂ ਜਨਮ ਦਿਨ ਮਨਾ ਰਹੇ ਨੇ । ਜੈਜ਼ੀ ਬੀ ਦੇ ਜਨਮ ਦਿਨ ‘ਤੇ ਉਨ੍ਹਾਂ ਦੇ ਫੈਨਸ ਵੱਲੋਂ ਵੀ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਭਾਵੇਂ ਜੈਜ਼ੀ ਬੀ ਪੰਜ ਸਾਲ ਦੀ ਉਮਰ ਵਿੱਚ ਹੀ ਆਪਣੇ ਪਰਿਵਾਰ ਨਾਲ ਵੈਨਕੂਵਰ, ਕੈਨੇਡਾ ਚਲੇ ਗਏ ਸੀ ਪਰ ਪੰਜਾਬੀ, ਪੰਜਾਬ ਤੇ ਪੰਜਾਬੀਅਤ ਉਹਨਾਂ ਦੀ ਰੂਹ ਵਿੱਚ ਵਸਦੀ ਹੈ । ਜੈਜ਼ੀ ਬੀ ਉਰਫ ਜਸਵਿੰਦਰ ਸਿੰਘ ਬੈਂਸ ਦਾ ਜਨਮ 1 ਅਪ੍ਰੈਲ ਨੂੰ ਪਿੰਡ ਦੁਰਗਾਪੁਰ ਨਵਾਂ ਸ਼ਹਿਰ ਵਿੱਚ ਹੋਇਆ ।

ਦੱਸ ਦੇਈਏ ਕਿ ਜੈਜ਼ੀ ਬੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ ਤੇ ਉਹਨਾਂ ਨੂੰ ਹੁਣ ਤੱਕ ਵੀ ਪ੍ਰਸ਼ੰਸਕਾਂ ਵੱਲੋਂ ਬਹੁਤ ਪਿਆਰ ਮਿਲਿਆ ਹੈ। ਉਹਨਾਂ ਦੇ ਮਿਊਜ਼ਿਕ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਜੈਜ਼ੀ ਬੀ ਨੇ 1993 ਵਿੱਚ ਪਹਿਲੀ ਕੈਸੇਟ ਕੱਢੀ ਸੀ ਘੁੱਗੀਆਂ ਦਾ ਜੋੜਾ । ਇਸ ਕੈਸੇਟ ਨੂੰ ਲੋਕਾਂ ਦਾ ਚੰਗਾ ਪਿਆਰ ਮਿਲਿਆ ਸੀ । ਇਸ ਕੈਸੇਟ ਤੋਂ ਬਾਅਦ ਉਹਨਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਕੈਸੇਟ ਕੱਢੀਆਂ ਜਿਹੜੀਆਂ ਕਿ ਸੁਪਰ ਹਿੱਟ ਰਹੀਆਂ ।

ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ‘ਜੱਟ ਦਾ ਫਲੈਗ’, ਮਿਸ ਕਰਦਾ, ਦਿਲ ਲੁੱਟਿਆ, ਵਨ ਮਿਲੀਅਨ, ਜਵਾਨੀ, ਵਰਗੇ ਕਈ ਸੁਪਰ ਹਿੱਟ ਗੀਤ ਤੋਂ ਇਲਾਵਾ ਧਾਰਮਿਕ ਗੀਤ ਵੀ ਦੇ ਚੁੱਕੇ ਨੇ । ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਉਹ ਗੀਤ ਗਾ ਚੁੱਕੇ ਨੇ । ਕੁਲਦੀਪ ਮਾਣਕ ਨੂੰ ਉਹ ਆਪਣਾ ਗੁਰੂ ਮੰਨਦਾ ਹੈ । ਉਹ ਅਕਸਰ ਹੀ ਆਪਣੇ ਉਸਤਾਦ ਲਈ ਭਾਵੁਕ ਪੋਸਟਾਂ ਪਾ ਕੇ ਯਾਦ ਕਰਦੇ ਰਹਿੰਦੇ ਨੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...