ਨਵੀਂ ਦਿੱਲੀ : – ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਵੀਰਵਾਰ ਨੂੰ ਭਾਰਤ ਦੇ ਦੋ ਦਿਨਾਂ ਸਰਕਾਰੀ ਦੌਰੇ ‘ਤੇ ਭਾਰਤ ਪਹੁੰਚੇ। ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਕਿਹਾ ਕਿ ਲਾਵਰੋਵ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਨਵੀਂ ਦਿੱਲੀ ਵਿੱਚ ਲਾਵਰੋਵ ਦੀ ਮੁਲਾਕਾਤ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੁਆਰਾ ਜਾਰੀ ਮੀਡੀਆ ਐਡਵਾਈਜ਼ਰੀ ਵਿੱਚ ਪੀਐਮ ਮੋਦੀ ਨਾਲ ਉਨ੍ਹਾਂ ਦੀ ਮੁਲਾਕਾਤ ਦਾ ਜ਼ਿਕਰ ਨਹੀਂ ਹੈ।
ਮੰਨਿਆ ਜਾ ਰਿਹਾ ਹੈ ਕਿ ਲਾਵਰੋਵ ਦੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲਬਾਤ ਦੌਰਾਨ ਦੋ ਵੱਡੇ ਮੁੱਦਿਆਂ ‘ਤੇ ਧਿਆਨ ਕੇਂਦਰਿਤ ਹੋਵੇਗਾ। ਰੂਸ ਤੋਂ ਕਿਫਾਇਤੀ ਦਰਾਂ ‘ਤੇ ਕੱਚੇ ਤੇਲ ਦੀ ਖਰੀਦ ਅਤੇ ਦੁਵੱਲੇ ਵਪਾਰ ਲਈ ਰੁਪਏ-ਰੂਬਲ ਭੁਗਤਾਨ ਪ੍ਰਣਾਲੀ ‘ਤੇ ਸਮਝੌਤਾ ਕੀਤਾ ਜਾ ਸਕਦਾ ਹੈ। ਰੂਸ-ਯੂਕਰੇਨ ਯੁੱਧ ਦੌਰਾਨ ਰੂਸੀ ਵਿਦੇਸ਼ ਮੰਤਰੀ ਦੀ ਇਹ ਪਹਿਲੀ ਭਾਰਤ ਯਾਤਰਾ ਹੈ।
ਭਾਰਤ ਰੂਸੀ ਫੌਜੀ ਸਾਜ਼ੋ-ਸਾਮਾਨ ਸਮੇਤ S-400 ਮਿਜ਼ਾਈਲ ਪ੍ਰਣਾਲੀ ਦੇ ਹਿੱਸਿਆਂ ਦੀ ਸਮੇਂ ਸਿਰ ਸਪੁਰਦਗੀ ਲਈ ਵੀ ਦਬਾਅ ਪਾ ਸਕਦਾ ਹੈ। ਦੱਸ ਦੇਈਏ ਕਿ ਰੂਸ ਦੇ ਵਿਦੇਸ਼ ਮੰਤਰੀ ਚੀਨ ਦੇ ਦੋ ਦਿਨਾਂ ਦੌਰੇ ਤੋਂ ਬਾਅਦ ਭਾਰਤ ਪਹੁੰਚ ਗਏ ਹਨ।
ਪੀਐਮ ਮੋਦੀ ਨੇ 24 ਫਰਵਰੀ, 2 ਮਾਰਚ ਅਤੇ 7 ਮਾਰਚ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ। ਪ੍ਰਧਾਨ ਮੰਤਰੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਵੀ ਦੋ ਵਾਰ ਗੱਲ ਕੀਤੀ ਗਈ ਹੈ।
----------- Advertisement -----------
ਰੂਸ ਦੇ ਵਿਦੇਸ਼ ਮੰਤਰੀ ਦੋ ਦਿਨਾਂ ਭਾਰਤ ਦੌਰੇ ‘ਤੇ: ਪੀਐਮ ਮੋਦੀ ਅਤੇ ਵਿਦੇਸ਼ ਮੰਤਰੀ ਨਾਲ ਕਰਨਗੇ ਮੁਲਾਕਾਤ
Published on
----------- Advertisement -----------
----------- Advertisement -----------












