November 18, 2026, 8:03 am
----------- Advertisement -----------
HomeNewsLatest Newsਭਗਵੰਤ ਮਾਨ ਵੱਲੋਂ ਪੀ.ਏ.ਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ...

ਭਗਵੰਤ ਮਾਨ ਵੱਲੋਂ ਪੀ.ਏ.ਯੂ ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ

Published on

----------- Advertisement -----------
  • – ਇਸ ਕਦਮ ਦਾ ਉਦੇਸ਼ ਖੇਤੀਬਾੜੀ ਵਿਭਿੰਨਤਾ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰਨਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਨੂੰ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ) ਪ੍ਰਾਜੈਕਟ ਡਿਵੈਲਪਮੈਂਟ ਐਂਡ ਇੰਟੀਗ੍ਰੇਸ਼ਨ ਆਫ਼ ਐਡਵਾਂਸਡ ਜੀਨੋਮਿਕ ਤਕਨਾਲੋਜੀਜ਼ ਫਾਰ ਟਾਰਗੇਟਿਡ ਬਰੀਡਿੰਗ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਭਾਰਤ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ (ਡੀ.ਬੀ.ਟੀ) ਵੱਲੋਂ ਪੀਏਯੂ ਲਈ ਮਨਜ਼ੂਰ ਕੀਤੇ ਗਏ ਸੀ.ਓ.ਈ. ਪ੍ਰਾਜੈਕਟ ਨੂੰ ਫਸਲੀ ਵਿਭਿੰਨਤਾ ਲਈ ਅਹਿਮ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੋਜ ਸੰਸਥਾ ਕਰਾਪ ਬਰੀਡਿੰਗ ਪ੍ਰੋਗਰਾਮਾਂ ਵਿੱਚ ਐਡਵਾਂਸਡ ਜੀਨੋਮਿਕ ਤਕਨਾਲੋਜੀਜ਼ ਦੇ ਵਿਕਾਸ ਅਤੇ ਏਕੀਕਰਣ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਸਿੱਧ ਹੋਵੇਗੀ, ਜਿਸ ਨਾਲ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਟੀਚੇ ਵਾਲੀਆਂ ਫਸਲਾਂ ਦੀ ਉਤਪਾਦਕਤਾ ਵਧਾਉਣ ਅਤੇ ਰਾਜ ਭਰ ਵਿੱਚ ਕਿਸਾਨਾਂ ਦਾ ਮੁਨਾਫਾ ਵਧਾਉਣ ਵਿੱਚ ਮਦਦ ਮਿਲੇਗੀ।

ਗ਼ੌਰਤਲਬ ਹੈ ਕਿ ਡੀਬੀਟੀ ਨੂੰ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਖੇਤੀ ਬਾਇਓਟੈਕਨਾਲੋਜੀ ਵਿੱਚ ਅਤਿ ਆਧੁਨਿਕ ਖੋਜ ਲਈ ਖੋਜ ਗਤੀਵਿਧੀਆਂ, ਮਨੁੱਖੀ ਸਰੋਤ, ਯਾਤਰਾ, ਸਮਰੱਥਾ ਨਿਰਮਾਣ ਲਈ ਉੱਨਤ ਸਿਖਲਾਈਆਂ ਅਤੇ ਵਰਕਸ਼ਾਪਾਂ ਲਗਾਉਣ ਵਾਸਤੇ ਪੰਜ ਸਾਲਾਂ ਦੀ ਮਿਆਦ ਲਈ 27.91 ਕਰੋੜ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਖੋਜ ਪ੍ਰੋਜੈਕਟ ਵਧੀਆ ਝਾੜ ਦੀ ਸਮਰੱਥਾ ਵਾਲੀਆਂ ਫਸਲਾਂ ਦੀਆਂ ਕਿਸਮਾਂ ਦੇ ਵਿਕਾਸ, ਪੈਦਾ ਹੋ ਰਹੀਆਂ ਬਿਮਾਰੀਆਂ ਪ੍ਰਤੀ ਸਹਿਣਸ਼ੀਲਤਾ, ਖੁਰਾਕ ਅਤੇ ਪੋਸ਼ਣ ਸੁਰੱਖਿਆ ਪ੍ਰਾਪਤ ਕਰਨ ਲਈ ਪੌਸ਼ਟਿਕ ਗੁਣਵੱਤਾ ਵਿੱਚ ਸੁਧਾਰ ਲਈ ਵੀ ਅਹਿਮ ਸਾਬਤ ਹੋਵੇਗਾ।

ਜ਼ਿਕਰਯੋਗ ਹੈ ਕਿ ਕਣਕ ਅਤੇ ਚੌਲਾਂ ਨੇ ਫਸਲੀ ਪ੍ਰਣਾਲੀ ਵਿੱਚ ਇੱਕ ਵੱਡੀ ਤਬਦੀਲੀ ਲਿਆਂਦੀ ਹੈ ਅਤੇ ਨਤੀਜੇ ਵਜੋਂ ਹੋਰ ਫਸਲਾਂ ਹੇਠ ਰਕਬਾ ਖਾਸ ਤੌਰ ਤੇ ਪੰਜਾਬ ਵਿੱਚ ਬਹੁਤ ਘੱਟ ਗਿਆ ਹੈ। ਇਸ ਫ਼ਸਲੀ ਚੱਕਰ ਦੇ ਨਤੀਜੇ ਵਜੋਂ ਪਾਣੀ ਦੀ ਦੁਰਵਰਤੋਂ ਅਤੇ ਖਾਦਾਂ ਦੀ ਵਰਤੋਂ ਵਧਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਈ ਹੈ। ਦਾਲਾਂ, ਤੇਲ ਬੀਜਾਂ, ਸਬਜ਼ੀਆਂ ਅਤੇ ਫਲਾਂ ਦੀਆਂ ਫ਼ਸਲਾਂਤੇ ਖੋਜ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਵਿਵਹਾਰਕ ਬਦਲ ਪ੍ਰਦਾਨ ਕਰਨ ਲਈ ਆਪਣੀਆਂ ਤਰਜੀਹਾਂਤੇ ਮੁੜ ਵਿਚਾਰ ਕਰਨ ਦੀ ਸਖ਼ਤ ਲੋੜ ਹੈ।

ਇਸ ਦੌਰਾਨ ਵਧੀਕ ਮੁੱਖ ਸਕੱਤਰ ਅਤੇ ਵਾਈਸ ਚਾਂਸਲਰ, ਪੀਏਯੂ ਡੀ. ਕੇ. ਤਿਵਾੜੀ ਨੇ ਇਸ ਵੱਡੀ ਪ੍ਰਾਪਤੀ ਲਈ ਸੀਓਈ ਦੀ ਟੀਮ ਨੂੰ ਵਧਾਈ ਦਿੱਤੀ ਹੈ। ਉਨਾਂ ਅੱਗੇ ਕਿਹਾ ਕਿ ਪੀਏਯੂ ਦੇ ਵਿਗਿਆਨੀਆਂ ਅੱਗੇ ਵੱਡੀਆਂ ਚੁਣੌਤੀਆਂ ਹਨ, ਫਿਰ ਵੀ ਉਨਾਂ ਦੀ ਲਗਨ ਅਤੇ ਵਚਨਬੱਧਤਾ ਸਫਲ ਸਿੱਟੇ ਲਿਆਵੇਗੀ ਜਿਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...