November 6, 2026, 3:50 pm
----------- Advertisement -----------
HomeNewsLatest Newsਪ੍ਰਨੀਤ ਕੌਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਪ੍ਰਨੀਤ ਕੌਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Published on

----------- Advertisement -----------
  • – ਡੇਰਾਬੱਸੀ ਅਤੇ ਬਨੂੜ ਵਿੱਚ NHAI ਦੁਆਰਾ ਐਕਵਾਇਰ ਕੀਤੀ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ

ਦਿੱਲੀ/ਪਟਿਆਲਾ, 1 ਅਪ੍ਰੈਲ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰਾਂ ਸਮੇਤ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਡੇਰਾਬੱਸੀ ਅਤੇ ਬਨੂੜ ਵਿੱਚ NHAI ਵੱਲੋਂ ਐਕਵਾਇਰ ਕੀਤੀ ਜ਼ਮੀਨ ਦੇ ਇਨਾਮ ਪਾਸ ਕਰਨ ਦਾ ਮੁੱਦਾ ਉਠਾਇਆ।

ਟਰਾਂਸਪੋਰਟ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ‘ਕਿਸਾਨ ਰੋਡ ਸੰਘਰਸ਼ ਕਮੇਟੀ ਦੇ ਮੈਂਬਰ ਕੁਝ ਦਿਨ ਪਹਿਲਾਂ ਮੈਨੂੰ ਡੇਰਾਬੱਸੀ ਅਤੇ ਬਨੂੜ ਵਿੱਚ ਭਾਰਤਮਾਲਾ NH205A ਪ੍ਰਾਜੈਕਟ ਤਹਿਤ ਜ਼ਮੀਨ ਐਕਵਾਇਰ ਕਰਨ ਦਾ ਮਾਮਲਾ ਉਠਾਉਣ ਲਈ ਮਿਲੇ ਸਨ। ਇਸ ਲਈ ਅੱਜ ਮੈਂ ਉਹਨਾਂ ਨੂੰ ਨਾਲ ਲੈ ਕੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਮਿਲੀ ਅਤੇ ਉਹਨਾਂ ਨੂੰ ਇਹਨਾਂ ਕਿਸਾਨਾਂ ਦੀਆਂ ਅਸਲ ਮੰਗਾਂ ਤੋਂ ਜਾਣੂ ਕਰਵਾਇਆ। ਟਰਾਂਸਪੋਰਟ ਮੰਤਰੀ ਗਡਕਰੀ ਨੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਸਾਡੇ ਨਾਲ ਵਾਅਦਾ ਕੀਤਾ ਕਿ ਉਹ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਯਕੀਨੀ ਬਣਾਉਣਗੇ।’

ਪ੍ਰਨੀਤ ਕੌਰ ਨੇ ਅੱਗੇ ਦੱਸਿਆ ਕਿ, ‘ਸੰਘਰਸ਼ ਕਮੇਟੀ ਨੇ ਮੇਰੇ ਧਿਆਨ ਵਿੱਚ ਲਿਆਂਦਾ ਸੀ ਕਿ ਇਸ ਪ੍ਰੋਜੈਕਟ ਵਿੱਚ ਪੈਂਦੇ 28 ਪਿੰਡਾਂ ਦੀ ਜ਼ਮੀਨ ਦੇ ਅਵਾਰਡ 30 ਸਤੰਬਰ 2021 ਨੂੰ ਡੀ.ਆਰ.ਓ. (ਐਸ.ਏ.ਐਸ.) ਨਗਰ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਪ੍ਰੋਜੈਕਟ ਲਾਗੂ ਕਰਨ ਵਾਲੀ ਇਕਾਈ ਅੰਬਾਲਾ ਨੂੰ ਭੇਜੇ ਗਏ ਸਨ, ਪਰ ਸੱਤ ਮਹੀਨਿਆਂ ਬਾਅਦ ਵੀ ਉਨ੍ਹਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ।’

ਉਨ੍ਹਾਂ ਨੇ ਅੱਗੇ ਕਿਹਾ ਕਿ, ‘ਮਾਲ ਅਧਿਕਾਰੀਆਂ ਨੇ ਜ਼ਮੀਨ ਐਕਵਾਇਰ ਦੀ ਜਮ੍ਹਾਂਬੰਦੀ ‘ਤੇ ਨੋਟ ਛਾਪਿਆ ਸੀ, ਜਿਸ ਕਾਰਨ ਕਿਸਾਨ ਹੁਣ ਇਨ੍ਹਾਂ ਜ਼ਮੀਨਾਂ ਨੂੰ ਖਰੀਦਣ, ਵੇਚਣ, ਗਿਰਵੀ ਰੱਖਣ ਅਤੇ ਅਦਲਾ-ਬਦਲੀ ਕਰਨ ਤੋਂ ਅਸਮਰੱਥ ਹਨ।”

ਪ੍ਰਨੀਤ ਕੌਰ ਨੇ ਅੰਤ ਵਿੱਚ ਕਿਹਾ, ਅਸੀਂ ਆਸ ਕਰਦੇ ਹਾਂ ਕਿ ਟਰਾਂਸਪੋਰਟ ਮੰਤਰੀ ਇਸ ਮਾਮਲੇ ਨੂੰ ਤੁਰੰਤ ਹੱਲ ਕਰਨਗੇ ਅਤੇ ਸੀਮਾਂਤ ਕਿਸਾਨਾਂ ਦੇ ਲਗਭਗ 3200 ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...